14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਪ੍ਰਭਾਤ ਫੇਰੀ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰਦੁਆਰਾ ਗੁਰੂ ਰਾਮਦਾਸ ਨਗਰ ਨੈਸਲੇ ਦੇ ਨੇੜੇ ਮੋਗਾ ਵਿਖੇ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚਾਰ ਰੋਜ਼ਾ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਤੀਜੇ ਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ।

????? 15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰਦੁਆਰਾ ਗੁਰੂ ਰਾਮਦਾਸ ਨਗਰ ਨੈਸਲੇ ਦੇ ਨੇੜੇ ਮੋਗਾ ਵਿਖੇ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚਾਰ ਰੋਜ਼ਾ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਤੀਜੇ ਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਇਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰ ਕੇ ਗੁਰੂ ਘਰ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ ਪ੍ਰਭਾਤ ਫੇਰੀ ਦੌਰਾਨ ਸੰਗਤ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਵਾਲੀ ਗਲੀ ਨੰਬਰ-3 ਦੀਆਂ ਵੱਖ-ਵੱਖ ਗਲੀਆਂ, ਸਬਜ਼ੀ ਮੰਡੀ ਅਤੇ ਸੜਕ ਨੰਬਰ-1 ਦੀਆਂ ਗਲੀਆਂ ਵਿਚੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ। ਪੂਰੇ ਰਸਤੇ ਵਿਚ ਸ਼ਰਧਾਲੂਆਂ ਨੇ ਸ਼ਰਧਾ ਨਾਲ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੇ ਜੈਕਾਰਿਆਂ ਤੇ ਗੁਰਬਾਣੀ ਦੀ ਮਿੱਠੀ ਧੁਨੀ ਨਾਲ ਸਮੁੱਚਾ ਵਾਤਾਵਰਨ ਭਗਤੀਮਈ ਬਣਿਆ ਰਿਹਾ। ਗੁਰਦੁਆਰਾ ਪ੍ਰਬੰਧਕ ਕਮੇਟੀ ਅਨੁਸਾਰ ਚਾਰ ਰੋਜ਼ਾ ਪ੍ਰਭਾਤ ਫੇਰੀਆਂ ਦੀ ਆਖ਼ਰੀ ਪ੍ਰਭਾਤ ਫੇਰੀ ਐਤਵਾਰ 15 ਨਵੰਬਰ ਨੂੰ ਕੱਢੀ ਜਾਵੇਗੀ। ਇਹ ਪ੍ਰਭਾਤ ਫੇਰੀ ਨਿਊ ਪਰਵਾਨਾ ਨਗਰ ਦੀ ਰੇਲਵੇ ਲਾਈਨ ਦੇ ਨਾਲ ਲੱਗਦੀਆਂ ਸਾਰੀਆਂ ਗਲੀਆਂ ਵਿਚੋਂ ਹੁੰਦੀ ਹੋਈ ਅਮਨ ਸਹਿਗਲ ਦੇ ਘਰ, ਗੁਰਚਰਨ ਸਿੰਘ ਹੀਰੋ ਹਾਂਡੇ ਵਾਲੇ, ਗੁਰਪ੍ਰੀਤ ਸਿੰਘ ਭੁੱਲਰ, ਬਲਦੇਵ ਸਿੰਘ ਬੈਂਕ ਵਾਲੇ ਅਤੇ ਮਤਵਾਲ ਸਿੰਘ ਐਮ.ਸੀ. ਦੇ ਘਰ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗੀ।
ਪਿਛਲੀ ਖ਼ਬਰ ਜੇ. ਐਮ. ਐਸ. ਇਮੀਗ੍ਰੇਸ਼ਨ ਨੇ ਤਿੰਨ ਰੀਫਿਊਜ਼ਲ ਉਪਰੰਤ ਲਗਵਾਇਆ ਕੈਨੇਡਾ ਸੁਪਰ ਵੀਜ਼ਾ ਅਗਲੀ ਖ਼ਬਰ ਬੀ.ਐਸ.ਸੀ. ਨਰਸਿੰਗ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।