14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡੀ.ਟੀ.ਐਫ. ਨਿਹਾਲ ਸਿੰਘ ਵਾਲਾ ਵਲੋਂ 19 ਨੂੰ ਸੰਗਰੂਰ ਦੇ ਪੱਕੇ ਮੋਰਚੇ ’ਚ ਭਰਵੀਂ ਸ਼ਮੂਲੀਅਤ ਦਾ ਐਲਾਨ

ਨਿਹਾਲ ਸਿੰਘ ਵਾਲਾ, 14 ਨਵੰਬਰ (ਸੁਖਦੇਵ ਸਿੰਘ ਖਾਲਸਾ)-ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਮਾਛੀਕੇ, ਬਲਾਕ ਸਕੱਤਰ ਗੁਰਮੀਤ ਸਿੰਘ ਝੋਰੜਾਂ, ਮੀਤ ਪ੍ਰਧਾਨ ਸੁਖਜੀਤ ਸਿੰਘ ਕੁੱਸਾ, ਵਿੱਤ ਸਕੱਤਰ ਜਸਵੀਰ ਸਿੰਘ ਸੈਦੋਕੇ, ਪ੍ਰੈੱਸ ਸਕੱਤਰ ਹੀਰਾ ਸਿੰਘ ਢਿੱਲੋਂ ਅਤੇ ਔਰਤ ਵਿੰਗ ਦੇ ਆਗੂ ਅਮਰਜੀਤ ਕੌਰ ਪੱਤੋ ਅਤੇ ਲਖਵੀਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਜੋ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਡੀ. ਸੀ.

ਅਜੀਤ ਡੈਸਕ 15-11-2026
ਨਿਹਾਲ ਸਿੰਘ ਵਾਲਾ, 14 ਨਵੰਬਰ (ਸੁਖਦੇਵ ਸਿੰਘ ਖਾਲਸਾ)-ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਮਾਛੀਕੇ, ਬਲਾਕ ਸਕੱਤਰ ਗੁਰਮੀਤ ਸਿੰਘ ਝੋਰੜਾਂ, ਮੀਤ ਪ੍ਰਧਾਨ ਸੁਖਜੀਤ ਸਿੰਘ ਕੁੱਸਾ, ਵਿੱਤ ਸਕੱਤਰ ਜਸਵੀਰ ਸਿੰਘ ਸੈਦੋਕੇ, ਪ੍ਰੈੱਸ ਸਕੱਤਰ ਹੀਰਾ ਸਿੰਘ ਢਿੱਲੋਂ ਅਤੇ ਔਰਤ ਵਿੰਗ ਦੇ ਆਗੂ ਅਮਰਜੀਤ ਕੌਰ ਪੱਤੋ ਅਤੇ ਲਖਵੀਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਜੋ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਡੀ.ਸੀ. ਦਫਤਰ ਅੱਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਂਝਾ ਪੱਕਾ ਮੋਰਚਾ ਲੱਗਿਆ ਹੈ ਉਸ ’ਚ ਬਲਾਕ ਨਿਹਾਲ ਸਿੰਘ ਵਾਲਾ ਵਲੋਂ 19 ਨਵੰਬਰ ਨੂੰ ਅਧਿਆਪਕ ਵੱਡੀ ਗਿਣਤੀ ’ਚ ਛੁੱਟੀ ਲੈ ਕੇ ਸ਼ਮੂਲੀਅਤ ਕਰਨਗੇ| ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਜੋ ਅਧਿਆਪਕਾਂ ਅਤੇ ਮੁਲਾਜ਼ਮਾਂ ਨਾਲ ਚੋਣ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਹੋਏ ਅਤੇ ਸਰਕਾਰ ਲੋਕਾਂ ’ਚ ਗਰੰਟੀਆਂ ਪੂਰੀਆਂ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ| ਅਧਿਆਪਕ ਆਗੂਆਂ ਨੇ ਅਪੀਲ ਕੀਤੀ ਕਿ ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਅਧਿਆਪਕ 19 ਨਵੰਬਰ ਨੂੰ ਵੱਡੀ ਗਿਣਤੀ ’ਚ ਛੁੱਟੀ ਲੈ ਕੇ ਸੰਗਰੂਰ ਪੱਕੇ ਮੋਰਚੇ ’ਚ ਸ਼ਾਮਿਲ ਹੋਣ ਤਾਂ ਜੋ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ| ਇਸ ਮੌਕੇ ਬਲਾਕ ਕਮੇਟੀ ਮੈਂਬਰ ਨਵਦੀਪ ਸਿੰਘ ਧੂੜਕੋਟ, ਕੁਲਵਿੰਦਰ ਸਿੰਘ ਚੁੱਘੇ, ਜਸਵਿੰਦਰ ਸਿੰਘ ਸਿੱਧੂ ਡੀ.ਪੀ.ਈ., ਇੰਦਰਜੀਤ ਸਿੰਘ ਦੀਦਾਰੇਵਾਲਾ, ਹਰਪ੍ਰੀਤ ਸਿੰਘ ਰਾਮਾਂ, ਕਮਲ ਮਾਨ, ਹਰਜੀਵਨ ਸਿੰਘ, ਕਰਮਜੀਤ ਬੁਰਜ ਹਮੀਰਾ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਆਗੂ ਹਾਜ਼ਰ ਸਨ|
ਪਿਛਲੀ ਖ਼ਬਰ ਜਥੇਦਾਰ ਸੰਗਤਪੁਰਾ ਦੇ ਭਰਾ ਜਰਨੈਲ ਸਿੰਘ ਮਾਨ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮਾਨਸਿਕ ਰੋਗਾਂ ਤੋਂ ਪੀੜਤਾਂ ਦੀ ਭਲਾਈ ਲਈ ਜ਼ਿਲ੍ਹੇ ’ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।