14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪਰਿਵਾਰਾਂ ਨੂੰ ਮਿਲੀਆਂ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ-ਵਿਧਾਇਕਾ ਡਾ. ਅਰੋੜਾ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਅੱਜ ਹਲਕਾ ਮੋਗਾ ਦੇ ਪਿੰਡ ਮੰਡੀਰਾਂ ਵਾਲਾ ਪੁਰਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਸੌਂਪ ਕੇ ਮਾਲਕੀ ਹੱਕ ਦਿੱਤੇ ਗਏ।

14ਮੋਗਾ64 ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਬਾਲ ਦਿਵਸ ਮਨਾਉਣ ਸਮੇਂ ਸਕੂਲ ਸਟਾਫ਼ ਤੇ ਛੋਟੇ ਛੋਟੇ ਬੱਚੇ। ਤਸਵੀਰ: ਹਰਜੀਤ ਸਿੰਘ 15-11-2026
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਅੱਜ ਹਲਕਾ ਮੋਗਾ ਦੇ ਪਿੰਡ ਮੰਡੀਰਾਂ ਵਾਲਾ ਪੁਰਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਸੌਂਪ ਕੇ ਮਾਲਕੀ ਹੱਕ ਦਿੱਤੇ ਗਏ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੇਰਾ ਘਰ ਮੇਰੇ ਨਾਮ ਯੋਜਨਾ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਾ ਹੱਕ ਦਿਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਕਿਸੇ ਕਿਸਮ ਦੀ ਅਨਿਸ਼ਚਿਤਤਾ ਦਾ ਸਾਹਮਣਾ ਨਾ ਕਰਨਾ ਪਵੇ। ਪੱਕੀਆਂ ਰਜਿਸਟਰੀਆਂ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਘਰਾਂ ਉੱਤੇ ਕਾਨੂੰਨੀ ਮਾਲਕੀ ਦਾ ਹੱਕ ਮਿਲਦਾ ਹੈ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਦਾ ਹੈ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਉਸ ਦਾ ਘਰ ਸਿਰਫ਼ ਰਹਿਣ ਦੀ ਜਗ੍ਹਾ ਨਹੀਂ ਹੁੰਦਾ, ਸਗੋਂ ਇਹ ਉਸ ਦੀ ਸਾਲਾਂ ਦੀ ਮਿਹਨਤ, ਮਿਹਨਤ ਦੀ ਕਮਾਈ ਅਤੇ ਪਰਿਵਾਰ ਦੀਆਂ ਖ਼ੁਸ਼ੀਆਂ ਨਾਲ ਜੁੜਿਆ ਹੁੰਦਾ ਹੈ। ਅਜਿਹੇ ਵਿਚ ਘਰ ਦੀ ਕਾਨੂੰਨੀ ਮਾਲਕੀ ਦਾ ਹੱਕ ਮਿਲਣਾ ਹਰੇਕ ਪਰਿਵਾਰ ਲਈ ਇਕ ਅਹਿਮ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ, ਜੋ ਲੰਬੇ ਸਮੇਂ ਤੋਂ ਲਾਲ ਲਕੀਰ ਦੇ ਅੰਦਰ ਆਪਣੇ ਮਕਾਨਾਂ ਵਿਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਨਹੀਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਦਾ ਲਾਭ ਮਿਲੇ ਅਤੇ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਜ਼ਮੀਨੀ ਪੱਧਰ ਤੱਕ ਪਹੁੰਚੇ।
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।