16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੰਦੇ ਹੋਏ ਪ੍ਰੋਫੈਸਰ। ਐਸ.ਐਫ.ਸੀ. ਆਈ.ਟੀ.ਆਈ. ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ

ਧਰਮਕੋਟ, 15 ਨਵੰਬਰ (ਪਰਮਜੀਤ ਸਿੰਘ)-ਸਥਾਨਕ ਐਸ. ਐਫ.

ਅਜੀਤ ਡੈਸਕ 16-11-2026
ਧਰਮਕੋਟ, 15 ਨਵੰਬਰ (ਪਰਮਜੀਤ ਸਿੰਘ)-ਸਥਾਨਕ ਐਸ.ਐਫ.ਸੀ. ਆਈ.ਟੀ.ਆਈ. ਵਿਖੇ ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਦੀਆਂ ਹਦਾਇਤਾਂ ਅਤੇ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਤਹਿਤ ਨੌਜਵਾਨਾਂ ਵਿਚ ਵੋਟਿੰਗ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਕੁਇਜ਼ ਅਤੇ ਲੇਖ ਰਚਨਾ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਹ ਮੁਕਾਬਲੇ ਇਲੈਕਟੋਰਲ ਲਿਟਰੇਸੀ ਕਲੱਬ ਅਤੇ ਸਵੀਪ ਪ੍ਰੋਗਰਾਮ ਦੇ ਅਧੀਨ ਸੰਸਥਾ ਪੱਧਰ ‘ਤੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸੰਸਥਾ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਰਕਾਰੀ ਹਦਾਇਤਾਂ ਮੁਤਾਬਿਕ, ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚੋਂ ਕੁਇਜ਼ ਮੁਕਾਬਲੇ ਦੇ 2 ਅਤੇ ਲੇਖ ਮੁਕਾਬਲੇ ਦੇ 2 ਜੇਤੂ ਵਿਦਿਆਰਥੀਆਂ (ਕੁੱਲ 4 ਵਿਦਿਆਰਥੀਆਂ) ਦੀ ਚੋਣ ਕੀਤੀ ਗਈ। ਸੰਸਥਾ ਪੱਧਰ ‘ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਇਹ ਚੁਣੇ ਗਏ ਹੋਣਹਾਰ ਵਿਦਿਆਰਥੀ ਹੁਣ ਅਗਲੇ ਪੜਾਅ ਯਾਨੀ ਬਲਾਕ/ਵਿਧਾਨ ਸਭਾ ਚੋਣ ਹਲਕਾ ਪੱਧਰ ‘ਤੇ ਹੋਣ ਵਾਲੀ ਪ੍ਰਤੀਯੋਗਤਾ ਵਿਚ ਸੰਸਥਾ ਦੀ ਨੁਮਾਇੰਦਗੀ ਕਰਨਗੇ। ਪ੍ਰਬੰਧਕਾਂ ਵਲੋਂ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲਿਆਂ ਦੀ ਸਮਾਪਤੀ ਤੋਂ ਬਾਅਦ ਸੰਸਥਾ ਦੇ ਪ੍ਰਿੰਸੀਪਲ ਮਨਜਿੰਦਰ ਸਿੰਘ ਸੇਖੋਂ ਵਲੋਂ ਹਾਜ਼ਰ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਕ ਚੰਗੇ ਸਮਾਜ ਅਤੇ ਦੇਸ਼ ਦੀ ਸਿਰਜਣਾ ਵਿਚ ਹਰ ਇਕ ਵੋਟ ਕਿੰਨੀ ਕੀਮਤੀ ਹੈ। ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਖ਼ਾਸ ਤੌਰ ‘ਤੇ ਪ੍ਰੇਰਿਤ ਕੀਤਾ ਜਿਨ੍ਹਾਂ ਦੀ ਉਮਰ 18 ਸਾਲ ਹੋ ਗਈ ਹੈ ਜਾਂ 18 ਸਾਲ ਹੋਣ ਵਾਲੀ ਹੈ, ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ। ਪ੍ਰਿੰਸੀਪਲ ਸੇਖੋਂ ਨੇ ਬੱਚਿਆਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ। ਸਮਾਗਮ ਦੇ ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਚੋਣ ਕਮਿਸ਼ਨ ਦੇ ਨਾਅਰੇ ‘ਜ਼ਿੰਮੇਵਾਰ ਬਣੋ, ਵੋਟਰ ਬਣੋ’ ਨੂੰ ਅਪਣਾਉਂਦਿਆਂ ਇਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ’ਚ ਰੁਲ ਰਿਹਾ ਕਿਸਾਨ ਤੇ ਮਜ਼ਦੂਰ ਵਰਗ-ਮਾਲਵਿਕਾ ਸੂਦ ਕਿਹਾ, ਸਰਕਾਰ... ਅਗਲੀ ਖ਼ਬਰ ਪ੍ਰੇਮ ਹਸਪਤਾਲ ਵਿਖੇ ਦਿਮਾਗ਼ੀ ਬਿਮਾਰੀਆਂ ਦੀ ਮੁਫ਼ਤ ਓ.ਪੀ.ਡੀ. ਸ਼ੁਰੂ ਦਿਮਾਗ਼ੀ, ਮਾਨਸਿਕ ਰੋਗ ਤੇ ਨਸ਼ਾ ਛਡਾਉਣ ਦੇ ਮਾਹਿਰ ਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।