ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ’ਚ ਫ਼ੇਲ੍ਹ ਹੋਈ ‘ਆਪ’ ਸਰਕਾਰ-ਸਨੀ ਗਿੱਲ
ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਵੱਡੇ ਵੱਡੇ ਦਮਗਜੇ ਮਾਰਨ ਵਾਲੀ ‘ਆਪ’ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦਾ ਨਹੀਂ ਸੀ ਥੱਕਦਾ ਕਿ ਝੋਨੇ ਦੀ ਫ਼ਸਲ ਸਬੰਧੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ ਪਰ ਅੱਜ ਹਾਲਾਤ ਇਹ ਹਨ ਕਿ ਫ਼ਸਲ ਨੂੰ ਲੈ ਕੇ ਕਿਸਾਨ ਮੰਡੀਆਂ ਵਿਚ ਫ਼ਾਕੇ ਕੱਟਣ ਲਈ ਮਜਬੂਰ ਹਨ ਅਤੇ ਨਾ ਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਰਹੀ ਹੈ ਅਤੇ ਨਾ ਹੀ ਖ਼ਰੀਦ ਕੀਤੀ ਫ਼ਸਲ ਦੀ ਲਿਫ਼ਟਿੰਗ ਹੋ ਰਹੀ ਹੈ ਅਤੇ ਕਿਸਾਨ ਹੁਣ ਮੰਡੀਆਂ ਵਿਚ ਰੁਲ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਦੀ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
16-11-2026