15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੰਤ ਮਿੱਤ ਸਿੰਘ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੇ ਬਰਸੀ ਸਮਾਗਮ ਸੰਬੰਧੀ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼

ਨਿਹਾਲ ਸਿੰਘ ਵਾਲਾ, 15 ਨਵੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21ਵੀਂ ਬਰਸੀ ਸਮਾਗਮ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਏ ਜਾ ਰਹੇ ਹਨ| ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰ ਥ ਸਾਹਿਬ ਦੀ ਬਾਣੀ ਦੀ ਪਹਿਲੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ 16 ਨਵੰਬਰ ਨੂੰ ਪਾਏ ਜਾਣਗੇ| ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਗਤਾਂ ਦੇ ਸਨਮੁੱਖ ਹੋ ਰਹੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਆਮੀ ਸੰਤ ਮਿੱਤ ਸਿੰਘ ਦੀ 76ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21ਵੀਂ ਬਰਸੀ ਸਮਾਗਮਾਂ ’ਚ ਵੱਡੀ ਤਾਦਾਦ ’ਚ ਪਹੁੰਚਣ| ਇਸ ਮੌਕੇ ਦਮਨਦੀਪ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਪ੍ਰਦੀਪ ਸਿੰਘ, ਸੁਖਦੇਵ ਸਿੰਘ, ਕਰਮ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਜਗਦੇਵ ਸਿੰਘ, ਦੇਵਿੰਦਰ ਸਿੰਘ, ਗੁਰਦਿਆਲ ਸਿੰਘ, ਸੁਖਬੀਰ ਸਿੰਘ, ਨਿਰਮਲ ਸਿੰਘ, ਕੈਨੇਡਾ ਤੋਂ ‘ਪੀਜ਼ਾ ਟਵੰਟੀ ਫੋਰ ਕੈਫੇ’ ਅਤੇ ਸ਼ੇਖ ਦੌਲਤ ਨਗਰ ਦੀਆਂ ਸੰਗਤਾਂ ਵਲੋਂ ਅਖੰਡ ਪਾਠਾਂ ਦੀਆਂ ਲੜੀਆਂ ’ਚ ਸੇਵਾਵਾਂ ਨਿਭਾਈਆਂ ਗਈਆਂ|

ਅਜੀਤ ਡੈਸਕ 16-11-2026

ਪਿਛਲੀ ਖ਼ਬਰ ਚੰਨੀ ਸਾਹਿਬ ਧਰਮਕੋਟ ਆਉਣ , ਪਰ ਹਲਕੇ ... ਅਗਲੀ ਖ਼ਬਰ ਯੂਨੀਕ ਸਕੂਲ ਸਮਾਲਸਰ ’ ਚ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।