18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਬਾਲ ਦਿਵਸ ਮੌਕੇ ਖੇਡ ਦਿਵਸ ਧੂਮਧਾਮ ਨਾਲ ਮਨਾਇਆ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ਸਕੂਲ ਵਿਚ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 18-11-2026
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ਸਕੂਲ ਵਿਚ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਮ ਪ੍ਰਾਪਤ ਕਰਕੇ ਬੱਚਿਆਂ ਦੇ ਚਿਹਰਿਆਂ ‘ਤੇ ਖ਼ੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ। ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਦਸਮੇਸ਼ ਹਾਈ ਸਕੂਲ ਵਿਚ ਬਾਲ ਦਿਵਸ ਦਾ ਇਹ ਸਮਾਗਮ ਬਹੁਤ ਹੀ ਸ਼ਾਨਦਾਰ, ਮਨੋਰੰਜਕ ਅਤੇ ਯਾਦਗਾਰ ਰਿਹਾ।
ਪਿਛਲੀ ਖ਼ਬਰ ਰੰਗ ਬਰੰਗੇ ਪਹਿਰਾਵੇ ’ਚ ਸਕੂਲ ਦੇ ਵਿਦਿਆਰਥੀ| ਐਸ.ਐਫ.ਸੀ. ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ‘ਉਡਾਣ’ ਸ਼ਾਨੋ-ਸ਼ੌਕਤ ਨਾਲ ਸਮ... ਅਗਲੀ ਖ਼ਬਰ ਰੁੱਸੇ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਆਉਣਾ ਸ਼ੁਭ ਸੰਕੇਤ-ਡੱਲਾ ਕਿਹਾ, ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।