17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਲੂਮਿੰਗ ਬਡਜ਼ ਸਕੂਲ ਵਿਚ ਬਾਲ ਦਿਵਸ ਮੌਕੇ ਪੰਡਤ ਜਵਾਹਰ ਲਾਲ ਨਹਿਰੂ ਨੂੰ ਕੀਤਾ ਯਾਦ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬਾਲ ਦਿਵਸ ਮਨਾਇਆ ਗਿਆ। ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਵੇਰ ਦੀ ਸਭਾ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 18-11-2026
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬਾਲ ਦਿਵਸ ਮਨਾਇਆ ਗਿਆ। ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਵੇਰ ਦੀ ਸਭਾ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਬਾਲ ਦਿਵਸ ਨਾਲ ਸਬੰਧਿਤ ਚਾਰਟ ਅਤੇ ਲੇਖ ਪੇਸ਼ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਰ ਸਾਲ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੀ ਯਾਦ ਵਿਚ ਬਾਲ ਦਿਵਸ ਮਨਾਇਆ ਜਾਂਦਾ ਹੈ। ਬੱਚਿਆਂ ਨਾਲ ਉਨ੍ਹਾਂ ਦੇ ਵਿਸ਼ੇਸ਼ ਪਿਆਰ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਅਤੇ ਰਾਸ਼ਟਰ ਦੇ ਨਿਰਮਾਤਾ ਮੰਨਦੇ ਸਨ। ਇਸ ਮੌਕੇ ਵਿਦਿਆਰਥੀ ਚਾਚਾ ਨਹਿਰੂ ਦੀ ਪਹਿਰਾਵੇ ਵਿਚ ਸਜ ਕੇ ਸਕੂਲ ਪਹੁੰਚੇ। ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਪੰਡਤ ਨਹਿਰੂ ਦੇ ਜੀਵਨ ਅਤੇ ਬਾਲ ਦਿਵਸ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਸਕੂਲ ਦੇ ਖੇਡ ਮੈਦਾਨ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਬੱਚਿਆਂ ਨੇ ਖ਼ਖੂਬ ਅਨੰਦ ਮਾਣਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਇਕ ਮਹਾਨ ਲੇਖਕ, ਉੱਘੇ ਰਾਜਨੀਤਕ ਆਗੂ, ਆਜ਼ਾਦੀ ਘੁਲਾਟੀਏ ਅਤੇ ਦੂਰ-ਅੰਦੇਸ਼ੀ ਸੋਚ ਵਾਲੇ ਵਿਚਾਰਕ ਸਨ। ਉਨ੍ਹਾਂ ਕਿਹਾ ਕਿ ਬਾਲ ਦਿਵਸ ਬੱਚਿਆਂ ਦੀ ਪ੍ਰਤਿਭਾ, ਖ਼ੁਸ਼ੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਸਮਰਪਿਤ ਦਿਨ ਹੈ। ਇਸ ਦੌਰਾਨ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਡਤ ਨਹਿਰੂ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਵਿਚ ਉੱਚ ਸਿੱਖਿਆ ਅਤੇ ਵਿਗਿਆਨਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਆਈ.ਆਈ.ਟੀ. ਅਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਖਟਾਰਾ ਬੱਸਾਂ ਨੂੰ ਮੁੱਖ ਮੰਤਰੀ ਦੀਆਂ ਫ਼ੋਟੋਆਂ ਨਾਲ ਲਿੱਪ ਪੋਚ ਕੇ ਕਰਵਾਈ ਜਾ ਰਹੀ ਤੀਰਥ ਯਾਤਰਾ-ਸੰਨੀ ਗਿੱਲ ਅਗਲੀ ਖ਼ਬਰ ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ ’ਚ ਰੋਜ਼ਾਨਾ ਪਹੁੰਚ ਰਹੇ ਹਜ਼ਾਰਾਂ ਮੁਲਾਜ਼ਮ-ਕਿਸ਼ਨਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।