ਖਟਾਰਾ ਬੱਸਾਂ ਨੂੰ ਮੁੱਖ ਮੰਤਰੀ ਦੀਆਂ ਫ਼ੋਟੋਆਂ ਨਾਲ ਲਿੱਪ ਪੋਚ ਕੇ ਕਰਵਾਈ ਜਾ ਰਹੀ ਤੀਰਥ ਯਾਤਰਾ-ਸੰਨੀ ਗਿੱਲ
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਖਟਾਰਾ ਬੱਸਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੈਪਰਾਂ ਨਾਲ ਢੱਕ ਕੇ ਕਾਰਵਾਈ ਜਾ ਰਹੀ ਹੈ, ਤੀਰਥ ਯਾਤਰਾ ਅਤੇ ਤਰਨਤਾਰਨ ਵਿਚ ਜੋ ਹਾਦਸਾ ਵਾਪਰਿਆ ਹੈ, ਉਹ ਬੱਸ ਦੇ ਬਰੇਕ ਫ਼ੇਲ੍ਹ ਹੋ ਜਾਣ ਕਾਰਨ ਵਾਪਰਿਆ ਹੈ, ਜਿਸ ਨਾਲ ਸਰਕਾਰ ਦੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਖਟਾਰਾ ਬੱਸਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੈਪਰਾਂ ਨਾਲ ਢੱਕ ਕੇ ਕਾਰਵਾਈ ਜਾ ਰਹੀ ਹੈ, ਤੀਰਥ ਯਾਤਰਾ ਅਤੇ ਤਰਨਤਾਰਨ ਵਿਚ ਜੋ ਹਾਦਸਾ ਵਾਪਰਿਆ ਹੈ, ਉਹ ਬੱਸ ਦੇ ਬਰੇਕ ਫ਼ੇਲ੍ਹ ਹੋ ਜਾਣ ਕਾਰਨ ਵਾਪਰਿਆ ਹੈ, ਜਿਸ ਨਾਲ ਸਰਕਾਰ ਦੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਾਦਸਾ ਹੋ ਜਾਣ ਤੋਂ ਬਾਅਦ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲ ਰਹੀਆਂ ਬੱਸਾਂ ਦੀ ਸੁਰੱਖਿਆ, ਉਨ੍ਹਾਂ ਦੀ ਹਾਲਤ ਅਤੇ ਕਥਿਤ ਕੁਤਾਹੀਆਂ ਦਾ ਖ਼ੁਦ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਸੰਮਨ ਵੀ ਜਾਰੀ ਕੀਤੇ ਹਨ। ਕਮਿਸ਼ਨਰ ਨੇ ਸਾਰੀਆਂ ਬੱਸਾਂ ਦੀ ਤਕਨੀਕੀ ਜਾਂਚ ਕਰਵਾਉਣ ਦੇ ਨਾਲ ਸੁਰੱਖਿਆ ਮਾਪਦੰਡਾਂ ਤੇ ਖਰੀਆਂ ਨਾ ਉੱਤਰਨ ਵਾਲੀਆਂ ਬੱਸਾਂ ਨੂੰ ਸੜਕਾਂ ਤੋਂ ਹਟਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ ਅਤੇ ਇਸ ਮਾਮਲੇ ਦੀ 30 ਨਵੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਵੀ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਹੋਇਆ ਹੈ।