ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਬਿਲਾਸਪੁਰ
ਪਿੰਡ ਦੀਦਾਰ ਸਿੰਘ ਵਾਲਾ ਵਿਖੇ ਵਿਧਾਇਕ ਬਿਲਾਸਪੁਰ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਵੰਡੇ
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਦੀਦਾਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ।
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਦੀਦਾਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਅਤੇ ਹਰ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਰਾਹਤ ਮਿਲੇਗੀ ਅਤੇ ਉਹ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਭੁੱਖਾ ਨਾ ਸੌਂਵੇ ਅਤੇ ਸੂਬੇ ਦੇ ਹਰੇਕ ਨਾਗਰਿਕ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ। ਸਰਕਾਰ ਲੋਕਾਂ ਦੀ ਭਲਾਈ ਲਈ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ,ਤਹਿਸੀਲਦਾਰ ਬਲਜੀਤ ਸਿੰਘ ਡੇਅਰੀ ਡਾਇਵੈਲਪਮੈਂਟ ਦੇ ਡਾਇਰੈਕਟਰ ਦਵਿੰਦਰ ਸਿੰਘ ਤਖ਼ਤੂਪੁਰਾ, ਐਮ.ਸੀ. ਅਮਨਦੀਪ ਸਿੰਘ ਬੱਧਨੀ ਕਲਾਂ, ਸਰਪੰਚ ਜਗਤਾਰ ਸਿੰਘ ਕੂਨਰ ਤੋਂ ਇਲਾਵਾ ਪਿੰਡ ਦੇ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।