17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਗਰ ਕੌਂਸਲ ਬਾਘਾ ਪੁਰਾਣਾ ਚੋਣਾਂ ਲਈ 21 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਬਾਘਾ ਪੁਰਾਣਾ, 17 ਨਵੰਬਰ (ਟਿੰਕੂ ਕਾਠਪਾਲ)- ਸਥਾਨਕ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਤੱਕ ਕੁੱਲ 21 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਬਾਘਾ ਪੁਰਾਣਾ ਗਗਨਦੀਪ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਈਆਂ ਨਾਮਜ਼ਦਗੀਆਂ ’ਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ 16 ਉਮੀਦਵਾਰਾਂ (ਜਿਨ੍ਹਾਂ ਵਿਚ ਇਕ ਕਵਰਿੰਗ ਉਮੀਦਵਾਰ ਵੀ ਸ਼ਾਮਿਲ ਹੈ), ਕਾਂਗਰਸ ਪਾਰਟੀ ਦੇ 2 ਉਮੀਦਵਾਰਾਂ ਅਤੇ 3 ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।

ਅਜੀਤ ਡੈਸਕ 18-11-2026
ਬਾਘਾ ਪੁਰਾਣਾ, 17 ਨਵੰਬਰ (ਟਿੰਕੂ ਕਾਠਪਾਲ)- ਸਥਾਨਕ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਤੱਕ ਕੁੱਲ 21 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਬਾਘਾ ਪੁਰਾਣਾ ਗਗਨਦੀਪ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਈਆਂ ਨਾਮਜ਼ਦਗੀਆਂ ’ਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ 16 ਉਮੀਦਵਾਰਾਂ (ਜਿਨ੍ਹਾਂ ਵਿਚ ਇਕ ਕਵਰਿੰਗ ਉਮੀਦਵਾਰ ਵੀ ਸ਼ਾਮਿਲ ਹੈ), ਕਾਂਗਰਸ ਪਾਰਟੀ ਦੇ 2 ਉਮੀਦਵਾਰਾਂ ਅਤੇ 3 ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਰਿਟਰਨਿੰਗ ਅਫਸਰ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ 19 ਨਵੰਬਰ ਤਹਿ ਕੀਤੀ ਗਈ ਹੈ, ਜਦੋਂ ਕਿ ਦਾਖਲ ਹੋਏ ਕਾਗਜ਼ਾਂ ਦੀ ਪੜਤਾਲ 20 ਨਵੰਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਸਮੂਹ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ-ਅੰਦਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਯਕੀਨੀ ਬਣਾਉਣ।
ਪਿਛਲੀ ਖ਼ਬਰ ਇਲੈਕਟ੍ਰੋਹੋਮਿਓਪੈਥੀ ਦੀ ਵੱਖਰੀ ਪਛਾਣ ਅਤੇ ਕਾਨੂੰਨੀ ਸਥਿਤੀ ਬਾਰੇ ਕੇਂਦਰ ਸਰਕਾਰ ਸਪੱਸ਼ਟ ਨੀਤੀ ਜਾਰੀ ਕਰੇ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਬਿਲਾਸਪੁਰ ਪਿੰਡ ਦੀਦਾਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।