17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ’ਚ ਕੀਤੀ ਸ਼ਮੂਲੀਅਤ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਖ਼ੁਦ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਵਿਕਾਸ ਯੋਜਨਾਬੰਦੀ ਦਾ ਇਕ ਮਹੱਤਵਪੂਰਨ ਆਧਾਰ ਹੈ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਆਪਣੇ ਦਫ਼ਤਰ ਵਿਚ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪ੍ਰਕਿਰਿਆ ਨੂੰ ਆਨਲਾਈਨ ਕਰਦੇ ਹੋਏ। 18-11-2026
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਖ਼ੁਦ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਵਿਕਾਸ ਯੋਜਨਾਬੰਦੀ ਦਾ ਇਕ ਮਹੱਤਵਪੂਰਨ ਆਧਾਰ ਹੈ। ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸਰਕਾਰ ਨੂੰ ਲੋਕਾਂ ਦੀਆਂ ਲੋੜਾਂ, ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੀਆਂ ਜ਼ਰੂਰਤਾਂ ਨੂੰ ਸਮਝਣ ’ਚ ਮਦਦ ਕਰਦੇ ਹਨ। ਇਸ ਲਈ ਹਰੇਕ ਨਾਗਰਿਕ ਦੀ ਸਹੀ ਅਤੇ ਪੂਰੀ ਜਾਣਕਾਰੀ ਦੇਸ਼ ਦੇ ਭਵਿੱਖੀ ਵਿਕਾਸ ਲਈ ਅਹਿਮ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸ ਸਹੂਲਤ ਰਾਹੀਂ ਲੋਕ ਘਰ ਬੈਠੇ ਹੀ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਨਾਲ ਲੋਕ ਆਪਣੀ ਸਹੂਲਤ ਅਨੁਸਾਰ ਵੇਰਵੇ ਭਰ ਸਕਣਗੇ ਅਤੇ ਜਨਗਣਨਾ ਦੀ ਪ੍ਰਕਿਰਿਆ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾ ਸਕਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਲੈਣ ਅਤੇ ਆਪਣੇ ਪਰਿਵਾਰ, ਘਰ ਅਤੇ ਹੋਰ ਸਬੰਧਿਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਵਲੋਂ ਇਸ ਪ੍ਰਕਿਰਿਆ ਵਿਚ ਭਾਗ ਲੈਣਾ ਜਨਗਣਨਾ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਦਾ ਇਕ ਮਹੱਤਵਪੂਰਨ ਸਾਧਨ ਹੈ। ਇਸ ਲਈ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਇਸ ਰਾਸ਼ਟਰੀ ਕਾਰਜ ਵਿਚ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਥਾਣਾ ਸਮਾਲਸਰ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿਚ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕੀਤਾ ਮੋਗਾ ਦਾ ਦੌਰਾ ਸਿਵਲ ਹਸਪਤਾਲ ਅਤੇ ਸਬ-ਜੇਲ੍ਹ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।