17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਮੋਗਾ, 17 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਸੰਜੀਤ ਸਿੰਘ ਗਿੱਲ ਐਡੀਸ਼ਨਲ ਸਕੱਤਰ ਲੋਕਲ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੇ ਵਿਦਿਆਰਥੀ ਜਥੇ ਵਲੋਂ ਭਾਈ ਗੁਰਦਾਸ ਜੀ ਦੁਆਰਾ ਰਚੀ ਗਈ ਵਾਰ ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਆ’ ਰਸ ਭਿੰਨਾ ਕੀਰਤਨ ਕੀਤਾ ਗਿਆ| ਇਸ ਉਪਰੰਤ ਸ੍ਰੀ ਅਨੰਦ ਸਾਹਿਬ ਦੀਆਂ ਛੇ ਪੌੜੀਆਂ ਦਾ ਕੀਰਤਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ| ਇਸ ਮੌਕੇ ਗੁਰਮਤਿ ਪ੍ਰੋਫੈਸਰ ਦਇਆ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਦੀ ਉਹ ਹਰ ਉਸ ਬੁਰਿਆਈ ਦਾ ਵਿਰੋਧ ਕੀਤਾ ਜੋ ਸਮਾਜ ਦੇ ਵਿਕਾਸ ਅਤੇ ਮਾਨਵਤਾ ਦੀ ਭਲਾਈ ਦੇ ਰਸਤੇ ਵਿਚ ਰੁਕਾਵਟ ਸੀ| ਉਨ੍ਹਾਂ ਨੇ ਦੱਸਿਆ ਕਿ ਗੁਰੂ ਜੀ ਨੇ ਸਮਾਜ ਨੂੰ ਉੱਚਾ ਚੁੱਕਣ ਲਈ ਨਾਮ ਜਪੋ ਕਿਰਤ ਕਰੋ ਅਤੇ ਵੰਡ ਛਕੋ ਦਾ ਜੋ ਸਿਧਾਂਤ ਦਿੱਤਾ ਹੈ| ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ਨੂੰ ਹਕੀਕੀ ਤੌਰ ’ਤੇ ਆਪਣੇ ਜੀਵਨ ਦਾ ਹਿੱਸਾ ਬਣਾਉਂਦਿਆਂ ਆਪਣਾ ਜੀਵਨ ਬਤੀਤ ਕਰੀਏ| ਉਨ੍ਹਾਂ ਸਿੱਖ ਕੌਮ ਨੂੰ ਸਿੱਖੀ ਉੱਪਰ ਸਿੱਖੀ ਸਿਧਾਂਤਾਂ ਉੱਪਰ ਪਹਿਰਾ ਦੇਣ ਦੀ ਅਪੀਲ ਕੀਤਾ| ਪ੍ਰਿੰਸੀਪਲ ਡਾ.

ਅਜੀਤ ਡੈਸਕ 18-11-2026
ਮੋਗਾ, 17 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਧੀਨ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਸੰਜੀਤ ਸਿੰਘ ਗਿੱਲ ਐਡੀਸ਼ਨਲ ਸਕੱਤਰ ਲੋਕਲ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੇ ਵਿਦਿਆਰਥੀ ਜਥੇ ਵਲੋਂ ਭਾਈ ਗੁਰਦਾਸ ਜੀ ਦੁਆਰਾ ਰਚੀ ਗਈ ਵਾਰ ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਆ’ ਰਸ ਭਿੰਨਾ ਕੀਰਤਨ ਕੀਤਾ ਗਿਆ| ਇਸ ਉਪਰੰਤ ਸ੍ਰੀ ਅਨੰਦ ਸਾਹਿਬ ਦੀਆਂ ਛੇ ਪੌੜੀਆਂ ਦਾ ਕੀਰਤਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ| ਇਸ ਮੌਕੇ ਗੁਰਮਤਿ ਪ੍ਰੋਫੈਸਰ ਦਇਆ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਦੀ ਉਹ ਹਰ ਉਸ ਬੁਰਿਆਈ ਦਾ ਵਿਰੋਧ ਕੀਤਾ ਜੋ ਸਮਾਜ ਦੇ ਵਿਕਾਸ ਅਤੇ ਮਾਨਵਤਾ ਦੀ ਭਲਾਈ ਦੇ ਰਸਤੇ ਵਿਚ ਰੁਕਾਵਟ ਸੀ| ਉਨ੍ਹਾਂ ਨੇ ਦੱਸਿਆ ਕਿ ਗੁਰੂ ਜੀ ਨੇ ਸਮਾਜ ਨੂੰ ਉੱਚਾ ਚੁੱਕਣ ਲਈ ਨਾਮ ਜਪੋ ਕਿਰਤ ਕਰੋ ਅਤੇ ਵੰਡ ਛਕੋ ਦਾ ਜੋ ਸਿਧਾਂਤ ਦਿੱਤਾ ਹੈ| ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ਨੂੰ ਹਕੀਕੀ ਤੌਰ ’ਤੇ ਆਪਣੇ ਜੀਵਨ ਦਾ ਹਿੱਸਾ ਬਣਾਉਂਦਿਆਂ ਆਪਣਾ ਜੀਵਨ ਬਤੀਤ ਕਰੀਏ| ਉਨ੍ਹਾਂ ਸਿੱਖ ਕੌਮ ਨੂੰ ਸਿੱਖੀ ਉੱਪਰ ਸਿੱਖੀ ਸਿਧਾਂਤਾਂ ਉੱਪਰ ਪਹਿਰਾ ਦੇਣ ਦੀ ਅਪੀਲ ਕੀਤਾ| ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਉਣ ਵਾਲੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ| ਇਸ ਮੌਕੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ|
ਪਿਛਲੀ ਖ਼ਬਰ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਕਾਨੂੰਨ ਲਿਆਂਦਾ ਜਾਵੇਗਾ-ਬੀਬੀ ਹਰਸਿਮਰਤ... ਅਗਲੀ ਖ਼ਬਰ ਝੋਨੇ ਦੀ ਖਰੀਦ ਤੇ ਚੁਕਾਈ ਨਾ ਹੋਣ ਕਾਰਨ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ-ਪ੍ਰਧਾਨ ਖਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।