ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਚੋਣ ਅਬਜ਼ਰਵਰ ਰਿਸ਼ੀਪਾਲ ਸਿੰਘ ਮੋਗਾ ਪੁੱਜੇ
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੀਆਂ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵਲੋਂ ਰਿਸ਼ੀਪਾਲ ਸਿੰਘ ਮੈਂਬਰ ਸਕੱਤਰ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੁਮੈਨ ਨੂੰ ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀਆਂ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
19-11-2026