ਬਾਘਾ ਪੁਰਾਣਾ ਵਾਰਡ ਨੰ: 9 ਤੋਂ ਅਕਾਲੀ ਉਮੀਦਵਾਰ ਸਨੇਹ ਲਤਾ ਨੂੰ ਮਿਲਣ ਲੱਗਿਆ ਭਰਵਾਂ ਹੁੰਗਾਰਾ
ਬਾਘਾ ਪੁਰਾਣਾ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਦੇ 15 ਵਾਰਡਾਂ ਵਿਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਨਾਮਜ਼ਦਗੀਆਂ ਵੀ ਦਾਖਲ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਚੋਣਾਂ ਵਿਚ ਜਿੱਥੇ ਸੱਤਾਧਾਰੀ ਧਿਰ ਦੀ ਸਾਖ ਦਾਅ ਉੱਪਰ ਲੱਗੀ ਹੋਈ ਹੈ, ਉੱਥੇ ਇਨ੍ਹਾਂ ਚੋਣਾਂ ਨੂੰ ਮੁੜ ਕਰਵਾਉਣ ਵਿਚ ਮੁੱਖ ਰੋਲ ਅਦਾ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਵੀ ਇਕ ਤਰ੍ਹਾਂ ਨਾਲ ਸਖ਼ਤ ਇਮਤਿਹਾਨ ਹੈ, ਜਿਸ ਨੂੰ ਪਾਸ ਕਰਨ ਲਈ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਾਲ ਕ੍ਰਿਸ਼ਨ ਗਰਗ ਬਾਲੀ ਸਾਬਕਾ ਪ੍ਰਧਾਨ ਨਗਰ ਕੌਂਸਲ ਬਾਘਾ ਪੁਰਾਣਾ ਚੋਣ ਇੰਚਾਰਜ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ।
ਸ
ਸਨੇਹ ਲਤਾ ਉਮੀਦਵਾਰ ਵਾਰਡ ਨੰ: 9 ਤੇ ਐਡਵੋਕੇਟ ਰਾਮ ਬਾਂਸਲ
19-11-2026
ਬਾਘਾ ਪੁਰਾਣਾ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਦੇ 15 ਵਾਰਡਾਂ ਵਿਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਨਾਮਜ਼ਦਗੀਆਂ ਵੀ ਦਾਖਲ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਚੋਣਾਂ ਵਿਚ ਜਿੱਥੇ ਸੱਤਾਧਾਰੀ ਧਿਰ ਦੀ ਸਾਖ ਦਾਅ ਉੱਪਰ ਲੱਗੀ ਹੋਈ ਹੈ, ਉੱਥੇ ਇਨ੍ਹਾਂ ਚੋਣਾਂ ਨੂੰ ਮੁੜ ਕਰਵਾਉਣ ਵਿਚ ਮੁੱਖ ਰੋਲ ਅਦਾ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਵੀ ਇਕ ਤਰ੍ਹਾਂ ਨਾਲ ਸਖ਼ਤ ਇਮਤਿਹਾਨ ਹੈ, ਜਿਸ ਨੂੰ ਪਾਸ ਕਰਨ ਲਈ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਾਲ ਕ੍ਰਿਸ਼ਨ ਗਰਗ ਬਾਲੀ ਸਾਬਕਾ ਪ੍ਰਧਾਨ ਨਗਰ ਕੌਂਸਲ ਬਾਘਾ ਪੁਰਾਣਾ ਚੋਣ ਇੰਚਾਰਜ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਇਨ੍ਹਾਂ 15 ਵਾਰਡਾਂ ਵਿਚੋਂ 9 ਨੰਬਰ ਵਾਰਡ ਵਿਚ ਆਮ ਆਦਮੀ ਪਾਰਟੀ ਦੇ ਬਰਾਬਰ ਐਡਵੋਕੇਟ ਰਾਮ ਬਾਂਸਲ ਸ਼ਹਿਰੀ ਯੂਥ ਪ੍ਰਧਾਨ ਦੀ ਮਾਤਾ ਸਨੇਹ ਲਤਾ ਧਰਮ ਪਤਨੀ ਤੀਰਥ ਰਾਮ ਬਾਂਸਲ, ਹਿੰਦੂ ਚਿਹਰੇ ਨੂੰ ਮੈਦਾਨ ਵਿਚ ਉਤਾਰ ਕੇ ਅਕਾਲੀ ਦਲ ਨੇ ਸੱਤਾਧਾਰੀ ਧਿਰ ਨੂੰ ਸੋਚਣ ਲਈ ਮਜਬੂਰ ਕਰਕੇ ਰੱਖ ਦਿੱਤਾ ਹੈ। ਸਨੇਹ ਲਤਾ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਵਲੋਂ ਕੀਤੀ ਜਾ ਰਹੀ ਮਿਹਨਤ ਨੂੰ ਬੂਰ ਪੈ ਰਿਹਾ ਹੈ, ਕਿਉਂਕਿ ਲੋਕ ਆਮ ਆਦਮੀ ਪਾਰਟੀ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ, ਉਨ੍ਹਾਂ ਵਲੋਂ ਲੋਕਾਂ ਅਨੇਕਾਂ ਵਾਅਦੇ ਗਰੰਟੀਆਂ ਦੇ ਰੂਪ ਵਿਚ ਕੀਤੇ ਗਏ ਜੋ ਕਿ ਚਾਈਨਾ ਦੇ ਸਮਾਨ ਵਾਂਗ ਬਣ ਕੇ ਰਹਿ ਗਏ। ਇਹ ਪ੍ਰਗਟਾਵਾ ਐਡਵੋਕੇਟ ਰਾਮ ਬਾਂਸਲ ਸ਼ਹਿਰੀ ਪ੍ਰਧਾਨ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰਾ ਸਾਰਾ ਪਰਿਵਾਰ ਵਾਰਡ ਨੰਬਰ 9 ਦੇ ਵੋਟਰਾਂ ਦੇ ਹਮੇਸ਼ਾ ਧੰਨਵਾਦੀ ਰਹੇਗਾ ਤੇ ਉਨ੍ਹਾਂ ਦੇ ਦੁੱਖ-ਸੁੱਖ ਵਿਚ ਚਟਾਨ ਵਾਂਗ ਖੜ੍ਹਾਂਗੇ। ਰਾਮ ਬਾਂਸਲ ਨੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਚੋਣ ਇੰਚਾਰਜ ਬਾਲ ਕ੍ਰਿਸ਼ਨ ਬਾਲੀ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।