19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਬੱਧਨੀ ਕਲਾਂ, 18 ਨਵੰਬਰ (ਸੰਜੀਵ ਕੋਛੜ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ਤਹਿਤ ਅੱਜ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜ਼ੋਰਦਾਰ ਰੋਸ ਰੈਲੀ ਕੀਤੀ ਗਈ । ਇਸ ਮੌਕੇ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਜਾਰੀ ਕੀਤੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ ਗਿਆ।

ਅਜੀਤ ਡੈਸਕ 19-11-2026
ਬੱਧਨੀ ਕਲਾਂ, 18 ਨਵੰਬਰ (ਸੰਜੀਵ ਕੋਛੜ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ਤਹਿਤ ਅੱਜ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜ਼ੋਰਦਾਰ ਰੋਸ ਰੈਲੀ ਕੀਤੀ ਗਈ । ਇਸ ਮੌਕੇ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਜਾਰੀ ਕੀਤੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਰੈਲੀ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਰੱਖੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਨੂੰ ਤੁਰੰਤ ਅਮਲੀ ਰੂਪ ਵਿਚ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ। ਰੈਲੀ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ ਰਾਊਕੇ, ਸੁਖਵਿੰਦਰ ਸਿੰਘ, ਮਨੋਜ ਕੁਮਾਰ ਅਤੇ ਜਗਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ। ਪਰ ਅੱਜ ਤੱਕ ਇਸ ਨੋਟੀਫ਼ਿਕੇਸ਼ਨ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੇ ਕੀਤੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੱਕ ਅਣਗੌਲਿਆ ਕਰਨਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੰਤ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਮੂਹ ਹੱਕੀ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੰਗਰੂਰ ਦੇ ਮੋਰਚੇ ’ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸ਼ਮੂਲੀਅਤ ਅਗਲੀ ਖ਼ਬਰ ਜਨਗਣਨਾ ਦੀ ਡਿਊਟੀ ਦੇ ਸਮੇਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਡਿਪਟੀ ਕਮਿਸ਼ਨਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।