18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਪੱਧਰੀ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ 2026 ਕਰਵਾਇਆ

ਮੋਗਾ, 18 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੋਗਾ ਵਲੋਂ ਭਾਰਤ ਸਰਕਾਰ ਵਿਗਿਆਨ ਤੇ ਟੈਕਨਾਲੋਜੀ ਵਿਭਾਗ ਦੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਆਸ਼ੀਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਨੋਡਲ ਕੋਆਰਡੀਨੇਟਰ ਪਲਵਿੰਦਰ ਸਿੰਘ ਸਰਾਂ ਦੇ ਪ੍ਰਬੰਧਾਂ ਹੇਠ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ 2026 ਕਰਵਾਈ ਗਈ। ਇਸ ਦੌਰਾਨ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਪੰਜਾਬ ਰਾਜ ਦੀ ਵਿੱਦਿਅਕ ਖੋਜ ਤੇ ਟਰੇਨਿੰਗ ਕੌਂਸਲ ਵਲੋਂ ਸਪਾਂਸਰ ਇਸ 32ਵੀਂ ਬਾਲ ਵਿਗਿਆਨ ਕਾਂਗਰਸ 2026 ’ਚ ਜ਼ਿਲ੍ਹੇ ਭਰ ਵਿਚੋਂ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਜੈਕਟ ਤਿਆਰ ਕਰਕੇ ਪੇਸ਼ ਕੀਤੇ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। 19-11-2026
ਮੋਗਾ, 18 ਨਵੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੋਗਾ ਵਲੋਂ ਭਾਰਤ ਸਰਕਾਰ ਵਿਗਿਆਨ ਤੇ ਟੈਕਨਾਲੋਜੀ ਵਿਭਾਗ ਦੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਆਸ਼ੀਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਨੋਡਲ ਕੋਆਰਡੀਨੇਟਰ ਪਲਵਿੰਦਰ ਸਿੰਘ ਸਰਾਂ ਦੇ ਪ੍ਰਬੰਧਾਂ ਹੇਠ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ 2026 ਕਰਵਾਈ ਗਈ। ਇਸ ਦੌਰਾਨ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਪੰਜਾਬ ਰਾਜ ਦੀ ਵਿੱਦਿਅਕ ਖੋਜ ਤੇ ਟਰੇਨਿੰਗ ਕੌਂਸਲ ਵਲੋਂ ਸਪਾਂਸਰ ਇਸ 32ਵੀਂ ਬਾਲ ਵਿਗਿਆਨ ਕਾਂਗਰਸ 2026 ’ਚ ਜ਼ਿਲ੍ਹੇ ਭਰ ਵਿਚੋਂ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਜੈਕਟ ਤਿਆਰ ਕਰਕੇ ਪੇਸ਼ ਕੀਤੇ। ਇਨ੍ਹਾਂ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਲਈ ਲੈਕਚਰਾਰ ਧਰਮਿੰਦਰ ਸਿੰਘ, ਲੈਕਚਰਾਰ ਕੰਵਲਜੀਤ ਕੌਰ, ਲੈਕਚਰਾਰ ਸੁਖਦੇਵ ਸਿੰਘ ਅਤੇ ਡਾ. ਗੌਰਵ ਸ਼ਰਮਾ ਤੇ ਆਧਾਰਿਤ ਟੀਮ ਨੇ ਜੂਨੀਅਰ ਅਤੇ ਸੀਨੀਅਰ ਵਰਗਾਂ ਲਈ ਮੁਲਾਂਕਣ ਕਰਨ ਦੀ ਡਿਊਟੀ ਨਿਭਾਈ। ਪ੍ਰਿੰਸੀਪਲ ਵੀਰਪਾਲ ਕੌਰ, ਬਲਜੀਤ ਸਿੰਘ ਸੇਖਾ, ਅਰਵਿੰਦਰ ਸਿੰਘ ਤੇ ਕੈਂਪਸ ਮੈਨੇਜਰ ਵਲੋਂ ਸਹਿਯੋਗ ਦਿੱਤਾ ਗਿਆ। ਇਨ੍ਹਾਂ ਮੁਕਾਬਲਿਆਂ ਦੇ ਜੂਨੀਅਰ ਗਰੁੱਪ ਵਿਚੋਂ ਸੈਕਰਡ ਹਾਰਟ ਸਕੂਲ ਮੋਗਾ ਤੋਂ ਯੋਗਤਾ ਦੀ ਅਗਵਾਈ ਹੇਠ ਰਾਇਨਾ ਅਤੇ ਮਿਸ਼ਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ। ਦੂਸਰਾ ਸਥਾਨ ਸਰਕਾਰੀ ਕੰਨਿਆ ਹਾਈ ਸਕੂਲ ਭਿੰਡਰ ਕਲਾਂ ਦੇ ਅਮਨਦੀਪ ਕੌਰ ਦੀ ਅਗਵਾਈ ਵਿਚ ਬਾਲ ਵਿਗਿਆਨੀ ਲਕਸ਼ਮੀ ਅਤੇ ਕਮਲਪ੍ਰੀਤ ਕੌਰ ਨੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂ ਵਾਲਾ ਦੇ ਗਾਈਡ ਅਧਿਆਪਕ ਬਬੀਤਾ ਦੇ ਬਾਲ ਵਿਗਿਆਨੀ ਜਿੱਤਮੀਤ ਸਿੰਘ ਅਤੇ ਗੁਰਸੇਵਕ ਸਿੰਘ ਨੇ ਹਾਸਿਲ ਕੀਤਾ। ਇਸੇ ਤਰ੍ਹਾਂ ਸੀਨੀਅਰ ਗਰੁੱਪ ਦੀ ਪਹਿਲੀ ਪੁਜ਼ੀਸ਼ਨ ਪੀ.ਐਮ. ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀ ਬਾਲ ਵਿਗਿਆਨੀ ਰਮਨਦੀਪ ਕੌਰ ਅਤੇ ਮਨਜੋਤ ਕੌਰ ਨੇ ਹਾਸਲ ਕੀਤੀ। ਇਨ੍ਹਾਂ ਦਾ ਪ੍ਰਾਜੈਕਟ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਣਾਇਆ ਗਿਆ ਸੀ। ਦੂਸਰਾ ਸਥਾਨ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਬਾਲ ਵਿਗਿਆਨੀ ਨਵਜੀਤ ਕੌਰ ਅਤੇ ਸੁਖਮਨਪ੍ਰੀਤ ਕੌਰ ਗਾਈਡ ਅਧਿਆਪਕ ਸਰਬਜੀਤ ਕੌਰ ਦੀ ਅਗਵਾਈ ਵਿਚ ਪ੍ਰਾਪਤ ਕੀਤਾ। ਤੀਸਰਾ ਸਥਾਨ ਗਾਈਡ ਅਧਿਆਪਕ ਦਿਲਰਾਜ ਸਿੰਘ ਦੀ ਅਗਵਾਈ ਹੇਠ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਵਿਦਿਆਰਥੀ ਗੁਰਬਿੰਦਰ ਸਿੰਘ ਖਹਿਰਾ ਅਤੇ ਖੁਸ਼ਮੀਤ ਸਿੰਘ ਬਾਵਾ ਨੇ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇੰਚਾਰਜ ਪ੍ਰਿੰਸੀਪਲ ਵੀਰਪਾਲ ਕੌਰ, ਮਨਦੀਪ ਕੌਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਪਲਵਿੰਦਰ ਸਿੰਘ ਸਰਾਂ, ਜ਼ਿਲ੍ਹਾ ਅਕਾਦਮਿਕ ਕੋਆਰਡੀਨੇਟਰ ਰੁਪਿੰਦਰਜੀਤ ਕੌਰ ਵਲੋਂ ਇਨਾਮ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ।
ਪਿਛਲੀ ਖ਼ਬਰ ਪ੍ਰਧਾਨ ਗੁਰਜੀਤ ਸਿੰਘ ਕੋਟਲਾ ਨਾਲ ਵੱਖ - ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਖੇਡ ਮੁਕਾਬਲੇ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।