ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਗੁਰਪ੍ਰੀਤ ਮਨਚੰਦਾ ਨੂੰ ਕਾਂਗਰਸ ਵਲੋਂ ਸਮਰਥਨ ਦੇਣ ਦਾ ਐਲਾਨ
ਬਾਘਾ ਪੁਰਾਣਾ, 19 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਆਮ ਆਦਮੀ ਪਾਰਟੀ ਸ਼ਹਿਰੀ ਆਗੂਆਂ ਤੋਂ ਤੰਗ ਹੋ ਕੇ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰੇ ਗੁਰਪ੍ਰੀਤ ਮਨਚੰਦਾ ਨੂੰ ਉਸ ਸਮੇਂ ਸਿਆਸੀ ਸਮਰਥਨ ਮਿਲਿਆ, ਜਦੋਂ ਕਾਂਗਰਸ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਗਿੱਲ ਕਾਲੇਕੇ ਸਮੇਤ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ।
ਕ
ਕਾਂਗਰਸ ਪਾਰਟੀ ਹਲਕਾ ਮੁੱਖ ਸੇਵਾਦਾਰ ਜਗਸੀਰ ਸਿੰਘ ਗਿੱਲ ਕਾਲੇਕੇ, ਗੁਰਬਚਨ ਸਿੰਘ ਬਰਾੜ ਗੁਰਜੰਟ ਸਿੰਘ ਧਾਲੀਵਾਲ ਆਜ਼ਾਦ ਉਮੀਦਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ : ਕਾਠਪਾਲ
20-11-2026
ਬਾਘਾ ਪੁਰਾਣਾ, 19 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਆਮ ਆਦਮੀ ਪਾਰਟੀ ਸ਼ਹਿਰੀ ਆਗੂਆਂ ਤੋਂ ਤੰਗ ਹੋ ਕੇ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰੇ ਗੁਰਪ੍ਰੀਤ ਮਨਚੰਦਾ ਨੂੰ ਉਸ ਸਮੇਂ ਸਿਆਸੀ ਸਮਰਥਨ ਮਿਲਿਆ, ਜਦੋਂ ਕਾਂਗਰਸ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਗਿੱਲ ਕਾਲੇਕੇ ਸਮੇਤ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਸਬੰਧੀ ਸੁਭਾਸ਼ ਮੰਡੀ ਸਥਿਤ ਜਗਸੀਰ ਸਿੰਘ ਗਿੱਲ ਕਾਲੇਕੇ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਾਂਗਰਸੀ ਆਗੂਆਂ ਜਗਸੀਰ ਸਿੰਘ ਗਿੱਲ ਕਾਲੇਕੇ, ਗੁਰਬਚਨ ਸਿੰਘ ਬਰਾੜ ਅਤੇ ਗੁਰਜੰਟ ਸਿੰਘ ਧਾਲੀਵਾਲ ਨੇ ਗੁਰਪ੍ਰੀਤ ਮਨਚੰਦਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਚੋਣਾਂ ਵਿਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਜਗਸੀਰ ਸਿੰਘ ਗਿੱਲ ਕਾਲੇਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪਾਰਟੀ ਦੇ ਆਪਣੇ ਹੀ ਆਗੂਆਂ ਅਤੇ ਵਰਕਰਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਾ ਮਿਲਣ ਕਾਰਨ ਨੌਜਵਾਨ ਆਗੂ ਪਾਰਟੀ ਤੋਂ ਦੂਰੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਵਲੋਂ ਆਪਣੇ ਹੀ ਵਰਕਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਕਈ ਆਮ ਆਦਮੀ ਪਾਰਟੀ ਆਗੂ ਆਜ਼ਾਦ ਉਮੀਦਵਾਰ ਵਜੋਂ ਮੈਦਾਨ ‘ਚ ਉਤਰੇ ਹਨ ਜਿਸ ਦਾ ਅਸਰ ਨਗਰ ਕੌਂਸਲ ਚੋਣਾਂ ਵਿਚ ਵੀ ਦੇਖਣ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ ਹੈ। ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਮਨਚੰਦਾ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਫ਼ੈਸਲੇ ਵਿਚ ਕਾਂਗਰਸ ਆਗੂ ਉਨ੍ਹਾਂ ਦਾ ਸਾਥ ਦੇਣਗੇ। ਇਸ ਮੌਕੇ ਗੁਰਬਚਨ ਸਿੰਘ ਬਰਾੜ ਅਤੇ ਗੁਰਜੰਟ ਸਿੰਘ ਧਾਲੀਵਾਲ ਨੇ ਵੀ ਗੁਰਪ੍ਰੀਤ ਮਨਚੰਦਾ ਨੂੰ ਸਮਰਥਨ ਦੇਣ ਦੀ ਗੱਲ ਦੁਹਰਾਈ। ਇਸ ਸਮਰਥਨ ਦੇ ਐਲਾਨ ਨਾਲ ਵਾਰਡ ਨੰਬਰ 12 ਦੀ ਚੋਣ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਮੌਕੇ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।