20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਪ੍ਰਣਵਜੋਤ ਨੇ ਕ੍ਰਿਕਟ ’ਚ ਚਮਕਾਇਆ ਮੋਗਾ ਦਾ ਨਾਂਅ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਪ੍ਰਮੁੱਖ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਲਈ ਇਹ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ। ਸਕੂਲ ਦੀ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪ੍ਰਣਵਜੋਤ ਨੇ ਕ੍ਰਿਕਟ ਦੇ ਮੈਦਾਨ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਮੋਗਾ ਜ਼ਿਲ੍ਹਾ ਕ੍ਰਿਕਟ ਟੀਮ ਦੀ ਨੁਮਾਇੰਦਗੀ ਕੀਤੀ।

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੀ ਪ੍ਰਮੁੱਖ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਲਈ ਇਹ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ। ਸਕੂਲ ਦੀ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪ੍ਰਣਵਜੋਤ ਨੇ ਕ੍ਰਿਕਟ ਦੇ ਮੈਦਾਨ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਮੋਗਾ ਜ਼ਿਲ੍ਹਾ ਕ੍ਰਿਕਟ ਟੀਮ ਦੀ ਨੁਮਾਇੰਦਗੀ ਕੀਤੀ। ਫ਼ਿਰੋਜ਼ਪੁਰ ਵਿਖੇ ਮੋਗਾ ਜ਼ਿਲ੍ਹਾ ਕ੍ਰਿਕਟ ਟੀਮ ਅਤੇ ਲੁਧਿਆਣਾ ਦੀ ਟੀਮ ਵਿਚਕਾਰ ਖੇਡੇ ਗਏ ਮੁਕਾਬਲੇ ਵਿਚ ਪ੍ਰਣਵਜੋਤ ਨੇ ਮੋਗਾ ਵਲੋਂ ਖਿਡਾਰੀ ਵਜੋਂ ਹਿੱਸਾ ਲਿਆ। ਇਸ ਮੁਕਾਬਲੇ ਵਿਚ ਮੋਗਾ ਜ਼ਿਲ੍ਹਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਣਵਜੋਤ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਮੋਗਾ ਜ਼ਿਲ੍ਹਾ ਕ੍ਰਿਕਟ ਟੀਮ ਦੀ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਪ੍ਰਣਵਜੋਤ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਲਈ ਢੁਕਵੇਂ ਮੌਕੇ ਅਤੇ ਉਤਸ਼ਾਹ ਪ੍ਰਦਾਨ ਕਰਨਾ ਹੈ। ਮੋਗਾ ਜ਼ਿਲ੍ਹਾ ਕ੍ਰਿਕਟ ਟੀਮ ਦੀ ਇਹ ਜਿੱਤ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਪ੍ਰਬੰਧਕਾਂ ਨੇ ਪ੍ਰਣਵਜੋਤ ਸਮੇਤ ਮੋਗਾ ਜ਼ਿਲ੍ਹਾ ਕ੍ਰਿਕਟ ਟੀਮ ਦੇ ਸਾਰੇ ਖਿਡਾਰੀਆਂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦਾ ਡੈਲੀਗੇਟ ਇਜਲਾਸ ਹੋਇਆ ਅਗਲੀ ਖ਼ਬਰ ਪੰਜਵੀਂ ਭਜਨ ਸੰਧਿਆ ਤੋਂ ਪਹਿਲਾਂ ਸ਼ਿਆਮ ਪ੍ਰੇਮੀਆਂ ਨੇ ਗਊ ਮਾਤਾ ਨੂੰ ਅਰਪਿਤ ਕੀਤੀਆਂ ਪੰਜ ਸਵਾਮਣੀਆਂ ਅਤੇ ਛੱਪਣ ਭੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।