19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਨੇਚਰ ਕੈਂਪ ਲਈ ਵਿਦਿਆਰਥੀ ਰਵਾਨਾ

ਮੋਗਾ, 19 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨੌਲੋਜੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਡੀ. ਈ.

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨੌਲੋਜੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਡੀ.ਈ.ਓ. ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਅਤੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਸਟੇਟ ਐਵਾਰਡੀ ਦੀ ਅਗਵਾਈ ਹੇਠ ਪਠਾਨਕੋਟ ਜ਼ਿਲ੍ਹੇ ਦੇ ਵੈਟ ਲੈਂਡ ਏਰੀਆ ਅਤੇ ਫੋਰੈਸਟ ਵਿਖੇ ਵਿਦਿਆਰਥੀਆਂ ਦਾ ਸਟੇਟ ਪੱਧਰ ਦੇ ਤਿੰਨ ਰੋਜ਼ਾ ਰਿਹਾਇਸ਼ੀ ਨੇਚਰ ਕੈਂਪ ਲਗਾਇਆ ਜਾ ਰਿਹਾ ਹੈ। ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਅਤੇ ਵਾਤਾਵਰਨ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ਕੈਂਪ ਵਿਚ ਮੋਗਾ ਜ਼ਿਲ੍ਹੇ ਦੇ ਇੱਕੋ ਕਲੱਬਾਂ ਦੇ 50 ਵਿਦਿਆਰਥੀਆਂ ਸਮੇਤ ਪੰਜ ਅਧਿਆਪਕ ਹਿੱਸਾ ਲੈ ਰਹੇ ਹਨ। ਵਿਦਿਆਰਥੀ ਜੰਗਲਾਂ ਵਿਚ ਰਹਿ ਕੇ ਪੰਛੀਆਂ ਬਾਰੇ, ਜਾਨਵਰਾਂ ਬਾਰੇ ਅਤੇ ਉੱਥੋਂ ਦੇ ਜਲਵਾਯੂ ਬਾਰੇ ਗਿਆਨ ਹਾਸਿਲ ਕਰਨਗੇ। ਬੱਚਿਆਂ ਦੇ ਵੱਖ-ਵੱਖ ਕੰਪੀਟੀਸ਼ਨ ਕਰਵਾਏ ਜਾਣਗੇ। ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਨੇ ਵਿਦਿਆਰਥੀਆਂ ਨੂੰ ਮੋਗਾ ਜ਼ਿਲ੍ਹੇ ਦੀ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੀ ਟੀਮ ਨੂੰ ਹਰੀ ਝੰਡੀ ਦੇ ਕੇ ਨੇਚਰ ਕੈਂਪ ਲਈ ਰਵਾਨਾ ਕੀਤਾ। ਇਸ ਮੌਕੇ 30 ਲੜਕੀਆਂ ਅਤੇ 20 ਲੜਕਿਆਂ ਦੇ ਗਰੁੱਪ ਵਿਚ ਵਿਦਿਆਰਥੀਆਂ ਨਾਲ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਸਮੇਤ ਬਲਾਕ ਕੋਆਰਡੀਨੇਟਰ ਰਾਹੁਲ ਗੋਇਲ, ਲੈਕਚਰਾਰ ਬਾਇਓਲੌਜੀ ਕਿਰਨ ਸ਼ਰਮਾ, ਸਾਇੰਸ ਮਿਸਟ੍ਰਐਸ ਪਲਕ ਗੁਪਤਾ ਅਤੇ ਨਿਹਾਰਕਾ ਜਾ ਰਹੇ ਹਨ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ’ਚ ਸਵੀਪ ਗਤੀਵਿਧੀਆਂ ਤਹਿਤ ਬਲਾਕ ਪੱਧਰੀ ਲੇਖ/ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।