ਇਲੈਕਟ੍ਰੋਹੋਮਿਉਪੈਥਿਕ ਡਾਕਟਰਾਂ ਦੀ ਨਵੰਬਰ ਮਹੀਨੇ ਦੀ ਮੀਟਿੰਗ ਮੋਗਾ ਵਿਖੇ ਹੋਈ
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਇਲੈਕਟ੍ਰੋਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਨਵੰਬਰ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫਲਤਾ ਪੂਰਵਕ ਹੋਈ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗ-ਪਗ 120 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਿਤ ਵਿਚਾਰ ਸਾਂਝੇ ਕੀਤੇ।
ਮ
ਮੋਗਾ ਵਿਖੇ ਇਲੈਕਟ੍ਰੋਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਆਗੂ ਇਲੈਕਟ੍ਰੋਹੋਮਿਉਪੈਥੀ ਦੇ ਜਨਮਦਾਤਾ ਕਾਉਂਟ ਸੀਜਰ ਮੈਟੀ ਦਾ ਜਨਮ ਦਿਨ ਮਨਾਉਣ ਸਬੰਧੀ ਮੀਟਿੰਗ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ
20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਇਲੈਕਟ੍ਰੋਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਨਵੰਬਰ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫਲਤਾ ਪੂਰਵਕ ਹੋਈ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗ-ਪਗ 120 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਿਤ ਵਿਚਾਰ ਸਾਂਝੇ ਕੀਤੇ। ਮੀਟਿੰਗ ਦੀ ਸ਼ੁਰੂਆਤ ਡਾ. ਜਗਜੀਤ ਸਿੰਘ ਗਿੱਲ ਦੁਆਰਾ ਕੀਤੀ ਗਈ। ਉਨ੍ਹਾਂ ਇਲੈਕਟ੍ਰੋਹੋਮਿਉਪੈਥਿਕ ਦੇ ਖੋਜ ਕਰਤਾ ਕਾਉਂਟ ਸੀਜਰ ਮੈਟੀ ਦੇ 220ਵੇਂ ਜਨਮ ਦਿਨ ਨੂੰ ਨੈਸ਼ਨਲ ਲੈਵਲ ‘ਤੇ ਮੋਗਾ ਵਿਖੇ ਮਨਾਏ ਜਾਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮੇਂ ਐਨ.ਐਮ.ਸੀ. ਵਲੋਂ ਜਾਰੀ ਗਾਈਡ ਲਾਈਨ ਸਬੰਧੀ ਜਾਗਰੂਕ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਨੇ ਇਲੈਕਟ੍ਰੋਹੋਮਿਉਪੈਥੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਇਲਾਜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਜਗਤਾਰ ਸਿੰਘ ਸੇਖੋਂ ਨੇ ਡੀ.ਆਰ.ਐਲ. ਬਾਰੇ, ਡਾ. ਸੰਤੋਖ ਸਿੰਘ ਜੋਸਨ ਨੇ ਪਿੱਤੇ ਦੇ ਕੰਮਾਂ ਅਤੇ ਬਣਤਰ ਬਾਰੇ , ਡਾ. ਪਰਮਿੰਦਰ ਪਾਠਕ ਨੇ ਬੂਟਿਆਂ ਤੋਂ ਤਿਆਰ ਸਪੈਜਿਰਕ ਇਸੈਂਸ ਬਾਰੇ, ਡਾ. ਕਮਲਜੀਤ ਕੌਰ ਸੇਖੋਂ ਨੇ ਇਲੈਕਟ੍ਰੋਹੋਮਿਉਪੈਥੀ ਦੇ ਬੂਟਿਆਂ ਦੇ ਕੰਮਾਂ ਦੀ ਜਾਣਕਾਰੀ, ਡਾ. ਜਗਪ੍ਰੀਤ ਸਿੰਘ ਖੋਖਰ ਨੇ ਸਾਹ ਪ੍ਰਣਾਲੀ ਸਿਸਟਮ ਦੇ ਕੰਮਾਂ ਬਾਰੇ, ਡਾ. ਕਿਸ਼ੋਰ ਚੰਦ ਨੇ ਦਿਲ ਦੇ ਰੋਗਾਂ ਅਤੇ ਦਿਲ ਦੇ ਵੱਖ-ਵੱਖ ਭਾਗਾਂ ਦੇ ਕੰਮਾਂ ਦੀ ਜਾਣਕਾਰੀ ਅਤੇ ਡਾ. ਅੰਮ੍ਰਿਤਪਾਲ ਸਿੰਘ ਨੇ ਪਿੱਤੇ ਦੀ ਰਸੌਲੀ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਮੀਟਿੰਗ ਵਿਚ ਡਾ. ਮਨਦੀਪ ਸਿੰਘ ਨੇ ਸਬੰਧੀ ਆਪਣੇ ਸਫਲ ਤਜਰਬੇ ਸਾਂਝੇ ਕੀਤੇ। ਅੱਜ ਦੀ ਮੀਟਿੰਗ ਵਿਚ ਡਾ. ਜਸਵਿੰਦਰ ਸਿੰਘ ਸਮਾਧ ਭਾਈ, ਡਾ. ਮਨਪ੍ਰੀਤ ਸਿੰਘ, ਡਾ. ਸ਼ਿੰਦਰ ਸਿੰਘ, ਡਾ. ਸ਼ਮਸ਼ੇਰ ਸਿੰਘ, ਡਾ. ਸੁਰੇਸ਼ ਸ਼ਰਮਾ, ਡਾ. ਵਰਿੰਦਰ ਸਿੰਘ, ਡਾ ਰੌਬਿਨ ਅਰੋੜਾ, ਡਾ. ਹਰਦੇਵ ਸਿੰਘ ਸੈਣੀ, ਡਾ. ਪ੍ਰਦੀਪ ਸਿੰਘ, ਡਾ. ਸੰਦੀਪ ਕੌਰ, ਡਾ. ਸਵੀਨਾ ਰਾਣੀ, ਡਾ. ਨਰਿੰਦਰ ਸਿੰਘ, ਡਾ. ਹਰਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਜਸਵੰਤ ਸਿੰਘ, ਡਾ. ਜੋਗਾ ਸਿੰਘ, ਡਾ. ਜਗਦੇਵ ਸਿੰਘ, ਡਾ. ਰਾਜ ਕੁਮਾਰ, ਡਾ. ਨਾਮਸ਼ੀ, ਡਾ. ਸ਼ਿਵਮ ਸ਼ਰਮਾ, ਡਾ. ਰਮੇਸ਼ ਸ਼ਰਮਾ, ਡਾ. ਕੁਲਦੀਪ ਸ਼ਰਮਾ, ਡਾ. ਗੁਰਪ੍ਰੀਤ ਸਿੰਘ, ਡਾ. ਰਾਜੇਸ਼ ਕੁਮਾਰ, ਡਾ. ਰਾਜਵੀਰ ਸ਼ਰਮਾ, ਡਾ. ਬਲਵਿੰਦਰ ਕੌਰ, ਡਾ. ਸੁਰਜੀਤ ਸਿੰਘ, ਡਾ. ਅੰਗਰੇਜ਼ ਸਿੰਘ, ਡਾ. ਅਮਰਜੀਤ ਸਿੰਘ, ਡਾ. ਨਿਸ਼ਾਨ ਸਿੰਘ, ਡਾ. ਸਨੀਦੀਪ ਸਿੰਘ, ਡਾ. ਕੁਲਦੀਪ ਕੌਰ, ਡਾ. ਜਸਵੀਰ ਕਟਾਰੀਆ ਆਦਿ ਹਾਜ਼ਰ ਸਨ। ਅੰਤ ਵਿਚ ਡਾ. ਪਰਮਿੰਦਰ ਪਾਠਕ ਨੇ ਆਏ ਹੋਏ ਡਾਕਟਰਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਮਹੀਨੇ ਦੀ ਮੀਟਿੰਗ ‘ਤੇ ਆਉਣ ਦਾ ਸੱਦਾ ਦਿੱਤਾ।