20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੱਠ ਦਸੰਬਰ ਦੀ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਸੰਬੰਧੀ ਨਵੀਂ ਦਾਣਾ ਮੰਡੀ ਦਾ ਸੁਖਬੀਰ ਸਿੰਘ ਬਾਦਲ ਨੇ ਕੀਤਾ ਦੌਰਾ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)-ਅੱਜ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਲਈ ਰੱਖੇ ਗਏ ਸਥਾਨ ਨਵੀਂ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਰਮਬੰਸ ਸਿੰਘ ਬੰਟੀ ਰੋਮਾਣਾ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਚਰਨਜੀਤ ਸਿੰਘ ਝੰਡੇਆਣਾ, ਸੁਖਚੈਨ ਸਿੰਘ ਰਾਮੂਵਾਲੀਆ, ਯੂਥ ਆਗੂ ਸੁਖਬੀਰ ਸਿੰਘ ਗਿੱਲ, ਦੀਪਇੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਅਜੀਤ ਡੈਸਕ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)-ਅੱਜ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਲਈ ਰੱਖੇ ਗਏ ਸਥਾਨ ਨਵੀਂ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਰਮਬੰਸ ਸਿੰਘ ਬੰਟੀ ਰੋਮਾਣਾ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਚਰਨਜੀਤ ਸਿੰਘ ਝੰਡੇਆਣਾ, ਸੁਖਚੈਨ ਸਿੰਘ ਰਾਮੂਵਾਲੀਆ, ਯੂਥ ਆਗੂ ਸੁਖਬੀਰ ਸਿੰਘ ਗਿੱਲ, ਦੀਪਇੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਠ ਦਸੰਬਰ ਨੂੰ ਮੋਗਾ ਦੀ ਨਵੀਂ ਦਾਣਾ ਮੰਡੀ ਦੇ ਸਥਾਨ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਸਰਕਾਰ ਬਣਨ ‘ਤੇ ਜੋ ਸੂਬੇ ਦੀ ਆਪ ਸਰਕਾਰ ਨੇ ਦੁਰਦਸ਼ਾ ਕੀਤੀ ਹੈ ਉਸ ਨੂੰ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਦਲਾਅ ਦੇ ਰੂਪ ਵਿਚ ਸੂਬੇ ਦੇ ਜਿਨ੍ਹਾਂ ਲੋਕਾਂ ਨੇ ਆਪ ਵਾਲਿਆਂ ਨੂੰ ਮੌਕਾ ਦਿੱਤਾ ਸੀ ਉਹ ਹੁਣ ਇਨ੍ਹਾਂ ਦਾ ਬਦਲਾਅ ਵੇਖ ਕੇ ਪਛਤਾਵਾ ਕਰ ਰਹੇ ਹਨ ਅਤੇ ਹੁਣ ਉਹ ਆਪਣੀ ਹਰਮਨ ਪਿਆਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਨੂੰ ਭਗਵੰਤ ਮਾਨ ਨਹੀਂ ਦਿੱਲੀ ਦਾ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਕਠਪੁਤਲੀ ਵਜੋਂ ਵਰਤਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਪੰਜਾਬ ਵਿਚ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਨਾਲ ਸੂਬੇ ਵਿਚ ਅਮਨ ਸ਼ਾਂਤੀ ਬਹਾਲ ਕੀਤੀ ਜਾਵੇਗੀ ਤੇ ਗੈਂਗਸਟਰਾਂ ਨੂੰ ਨੱਥ ਪਾਉਣ ਦੇ ਨਾਲ ਸੂਬੇ ਨੂੰ ਮੁੜ ਤਰੱਕੀ ਦੇ ਰਾਹ ਤੋਰਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜਥੇਦਾਰ ਤੀਰਥ ਸਿੰਘ ਮਾਹਲਾ, ਖਣਮੁੱਖ ਭਾਰਤੀ ਪੱਤੋ, ਬਰਜਿੰਦਰ ਸਿੰਘ ਮੱਖਣ ਬਰਾੜ, ਰਾਜਵਿੰਦਰ ਸਿੰਘ ਧਰਮਕੋਟ, ਸੁਖਜੀਤ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਯੂਥ, ਸੁਖਚੈਨ ਸਿੰਘ ਰਾਮੂਵਾਲੀਆ ਤੇ ਹੋਰ ਸੀਨੀਅਰ ਆਗੂਆਂ ਨੂੰ ਕਿਹਾ ਕਿ ਰੈਲੀ ਦੀ ਸਫਲਤਾ ਲਈ ਹੁਣੇ ਤੋਂ ਹੀ ਤਿਆਰੀਆਂ ਅਰੰਭੀਆਂ ਜਾਣ ਕਿਉਂਕਿ ਇਕੱਠ ਪੱਖੋਂ ਇਹ ਸੂਬਾ ਪੱਧਰੀ ਰੈਲੀ ਇਕ ਇਤਿਹਾਸ ਸਿਰਜੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਰਾ ਸਿੰਘ ਰੱਤੀਆਂ, ਜਸਪ੍ਰੀਤ ਸਿੰਘ ਮਾਹਲਾ, ਰਵਦੀਪ ਸਿੰਘ ਸੰਘਾ ਦਾਰਾਪੁਰ ਸਰਕਲ ਪ੍ਰਧਾਨ, ਗੋਵਰਧਨ ਪੋਪਲੀ ਕੌਂਸਲਰ, ਦੀਪਇੰਦਰਪਾਲ ਸਿੰਘ ਸੰਧੂ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਨਰਿੰਦਰ ਸਿੰਘ ਸਰਕਲ ਪ੍ਰਧਾਨ, ਸੁਰਜੀਤ ਸਿੰਘ ਰਣਸੀਂਹ ਖ਼ੁਰਦ, ਪ੍ਰਭਜੋਤ ਸਿੰਘ ਆਈ.ਟੀ. ਵਿੰਗ, ਜਸਪਾਲ ਸਿੰਘ ਭੱਟੀ, ਬਲਦੇਵ ਸਿੰਘ ਸਾਬਕਾ ਸਰਪੰਚ ਬੁੱਘੀਪੁਰਾ, ਜਸਵਿੰਦਰ ਸਿੰਘ ਕੁੱਕੀ ਸਾਬਕਾ ਸਰਪੰਚ ਫ਼ਤਿਹਗੜ੍ਹ ਕੋਰੋਟਾਣਾ, ਰੁਪਿੰਦਰ ਸਿੰਘ ਦੀਨਾ, ਸੁਖਜੀਵਨ ਸਿੰਘ ਸੁੱਖਾ ਰੌਲੀ, ਕੁਲਦੀਪ ਸਿੰਘ ਜੋਗੇਵਾਲਾ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਕਾਰਡ ਰਾਹੀਂ ਗੋਡੇ ਬਦਲਵਾਉਣ ਵਾਲੇ ਬਜ਼ੁਰਗਾਂ ਨੇ ਡਾ. ਗੁਰਪ੍ਰੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਡਾਇਰੈਕਟਰ ਸਿੱਖਿਆ ਵਿਭਾਗ ਅਤੇ ਡਿਪਟੀ ਸੈਕਟਰੀ ਸਰਕਾਰੀ ਕੰਨਿਆ ਹਾਈ ਸਕੂਲ ਤਖਾਣਵੱਧ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।