ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੋਗਾ ’ਚ ਹੋਈ ਸੂਬਾ ਪੱਧਰੀ ਮੀਟਿੰਗ
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੋਗਾ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਮਿੰਨੀ ਬੱਸ ਆਪ੍ਰੇਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਸੰਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕਰ ਕੇ ਮਿੰਨੀ ਬੱਸ ਆਪ੍ਰੇਟਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫ਼ੋਨ ਰਾਹੀਂ ਟਰਾਂਸਪੋਰਟ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਗੱਲਬਾਤ ਕਰਵਾਈ ਗਈ, ਜਿਸ ਦੌਰਾਨ ਉਨ੍ਹਾਂ ਵਲੋਂ ਮਿੰਨੀ ਬੱਸ ਓਪਰੇਟਰਾਂ ਨੂੰ 23 ਨਵੰਬਰ ਨੂੰ 12 ਵਜੇ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਦਿੱਤਾ।
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੋਗਾ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਮਿੰਨੀ ਬੱਸ ਆਪ੍ਰੇਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਸੰਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕਰ ਕੇ ਮਿੰਨੀ ਬੱਸ ਆਪ੍ਰੇਟਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫ਼ੋਨ ਰਾਹੀਂ ਟਰਾਂਸਪੋਰਟ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਗੱਲਬਾਤ ਕਰਵਾਈ ਗਈ, ਜਿਸ ਦੌਰਾਨ ਉਨ੍ਹਾਂ ਵਲੋਂ ਮਿੰਨੀ ਬੱਸ ਓਪਰੇਟਰਾਂ ਨੂੰ 23 ਨਵੰਬਰ ਨੂੰ 12 ਵਜੇ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਦਿੱਤਾ। ਇਸ ਮੀਟਿੰਗ ਦੌਰਾਨ ਸਵਿੰਦਰ ਸਿੰਘ ਪ੍ਰਧਾਨ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਲੁਧਿਆਣਾ, ਭੀਮ ਸਿੰਘ ਚੇਅਰਮੈਨ, ਹਰਦੀਪ ਸਿੰਘ ਮਾਛੀਕੇ, ਇਕਬਾਲ ਸਿੰਘ ਪ੍ਰਧਾਨ, ਸੰਦੀਪ ਸਿੰਘ ਪ੍ਰਧਾਨ, ਜਗਜੀਤ ਸਿੰਘ, ਸਰਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਅਮਨ ਨਾਗਰਾ ਜਲੰਧਰ, ਜਗਰਾਜ ਸਿੰਘ, ਰਾਜੂ ਪ੍ਰਧਾਨ, ਰਣਵੀਰ ਸਿੰਘ, ਗੁਰਦੀਪ ਸਿੰਘ ਫ਼ਰੀਦਕੋਟ, ਹਰਭਜਨ ਸਿੰਘ, ਹਰਬੰਸ ਸਿੰਘ ਪ੍ਰਧਾਨ ਮੋਗਾ, ਸੁਰਿੰਦਰ ਸਿੰਘ ਗੜ੍ਹਾਇਆ, ਪ੍ਰਗਟ ਸਿੰਘ ਬਟਾਲਾ ਪ੍ਰਧਾਨ, ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ ਛੰਜੋਟੀ, ਦਲਬੀਰ ਸਿੰਘ ਚੁਗਾਵਾਂ, ਗੁਰਦੇਵ ਸਿੰਘ ਕੋਹਾਲਾ, ਗੁਰਪ੍ਰੇਜ ਸਿੰਘ ਗੋਲਡੀ, ਜਰਨੈਲ ਸਿੰਘ ਜੱਜ, ਸਤਨਾਮ ਸਿੰਘ ਸੇਖੋਂ, ਅਜੀਤ ਸਿੰਘ ਜੋਏਕੇ, ਜੱਸਾ ਝੰਜੋਟੀ, ਜਸਵੀਰ ਸਿੰਘ ਸਰਪੰਚ, ਕੁਲਦੀਪ ਸਿੰਘ, ਮਲਕੀਤ ਸਿੰਘ ਚੋਗਾਮਾ, ਗਰਿੰਦਰ ਸਿੰਘ ਕਾਲਾ, ਜੋਬਨ ਕੱਕੜ, ਸੌਰਵ ਰਾਜ, ਸੌਰਵ ਰਾਜ ਸਿੰਘ ਅਤੇ ਸਾਰੇ ਸੀਨੀਅਰ ਪ੍ਰਧਾਨ ਸਾਹਿਬਾਨ ਮੌਜੂਦ ਸਨ।