22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੁਆਰਾ ਕਲਗੀਧਰ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਥਾਂ-ਥਾਂ ’ਤੇ ਸੰਗਤਾਂ ਵਲੋਂ ਕੀਤਾ ਗਿਆ ਭਰਵਾਂ ਸਵਾਗਤ

ਬਾਘਾ ਪੁਰਾਣਾ, 21 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ‘ਤੇ ਚੋਣ ਲੜ ਰਹੇ ਕੁਲਵਿੰਦਰ ਸਿੰਘ ਮਨੀ ਵਲੋਂ ਨੂੰ ਡੋਰ-ਟੂ-ਡੋਰ ਵੱਡਾ ਹੁੰਗਾਰਾ ਮਿਲ ਰਿਹਾ। ਇਹ ਪ੍ਰਗਟਾਵਾ ਯੂਥ ਆਗੂ ਲਖਵੀਰ ਬਰਾੜ, ਜਗਮੋਹਨ ਸਿੰਘ, ਵਿੱਕੀ ਫੂਲੇ ਵਾਲੀਆ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਕੀਤਾ।

ਬਾਘਾ ਪੁਰਾਣਾ ਦੇ ਵਾਰਡ ਨੰ: 3 ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਉਮੀਦਵਾਰ ਕੁਲਵਿੰਦਰ ਮਨੀ ਦੇ ਹੱਕ ‘ਚ ਚੋਣ ਪ੍ਰਚਾਰ ਦੌਰਾਨ ਪਾਰਟੀ ਆਗੂ। ਤਸਵੀਰ : ਮਾਣੂੰਕੇ 22-11-2026
ਬਾਘਾ ਪੁਰਾਣਾ, 21 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ‘ਤੇ ਚੋਣ ਲੜ ਰਹੇ ਕੁਲਵਿੰਦਰ ਸਿੰਘ ਮਨੀ ਵਲੋਂ ਨੂੰ ਡੋਰ-ਟੂ-ਡੋਰ ਵੱਡਾ ਹੁੰਗਾਰਾ ਮਿਲ ਰਿਹਾ। ਇਹ ਪ੍ਰਗਟਾਵਾ ਯੂਥ ਆਗੂ ਲਖਵੀਰ ਬਰਾੜ, ਜਗਮੋਹਨ ਸਿੰਘ, ਵਿੱਕੀ ਫੂਲੇ ਵਾਲੀਆ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਲੋਕ ਪੱਖੀ ਅਤੇ ਵਿਕਾਸਮਈ ਨੀਤੀਆਂ ਬਾਰੇ ਵਾਰਡ ਵਾਸੀਆਂ ਦੇ ਘਰ-ਘਰ ਦੱਸਦੇ ਹੋਏ ਵਾਰਡ ਵਾਸੀਆਂ ਦੀਆਂ ਨੂੰ ਆਉਂਦੀਆਂ ਸਮੱਸਿਆਵਾਂ ਨੂੰ ਜਿੱਤ ਉਪਰੰਤ ਜਲਦੀ ਖ਼ਤਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਵਿੰਦਰ ਸਿੰਘ ਮਨੀ ਨੇ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਹਿਯੋਗ ਉਨ੍ਹਾਂ ਲਈ ਹੌਸਲੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਲੋਕਾਂ ਨਾਲ ਹਮੇਸ਼ਾ ਖੜ੍ਹੇ ਰਹਿਣਗੇ ਅਤੇ ਕਿਉਂਕਿ ਉਹ ਵਾਰਡ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਸੰਕਲਪ ਲੈ ਕੇ ਚੋਣ ਮੈਦਾਨ ‘ਚ ਉਤਰੇ ਹਨ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਇਕ ਉਮੀਦਵਾਰ ਦੀ ਨਹੀਂ, ਸਗੋਂ ਵਾਰਡ ਨੰਬਰ 3 ਦੇ ਹਰ ਪਰਿਵਾਰ ਦੀਆਂ ਉਮੀਦਾਂ ਅਤੇ ਹੱਕਾਂ ਦੀ ਚੋਣ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਚੋਣ ਮੈਦਾਨ ਵਿਚ ਤੱਕੜੀ ਦੇ ਹੱਕ ਵਿਚ ਮਾਹੌਲ ਹੋਰ ਮਜ਼ਬੂਤ ਹੁੰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਵਾਰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਨਮੋਲ ਵੈਲਫੇਅਰ ਕਲੱਬ ਵਲੋਂ ਭਾਜਪਾ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਸਨਮਾਨਿਤ ਜ਼ਿਲ੍ਹਾ ਪੱਧਰੀ ਟੈਕਫੇਅ... ਅਗਲੀ ਖ਼ਬਰ ਸ਼ਹੀਦ - ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।