22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਇਕ ਸ਼ਲਾਘਾਯੋਗ ਉਪਰਾਲਾ - ਵਿਧਾਇਕ ਬਿਲਾਸਪੁਰ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਪੱਤੀ ਭੁੱਲਰ ਵਿਖੇ ਅੱਜ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਬਜ਼ੁਰਗਾਂ ਨਾਲ ਯਾਤਰਾ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ, ਪ੍ਰਬੰਧਾਂ ਤੇ ਉਨ੍ਹਾਂ ਦੇ ਨਿੱਜੀ ਤਜਰਬਿਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਪੱਤੀ ਭੁੱਲਰ ਵਿਖੇ ਅੱਜ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਬਜ਼ੁਰਗਾਂ ਨਾਲ ਯਾਤਰਾ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ, ਪ੍ਰਬੰਧਾਂ ਤੇ ਉਨ੍ਹਾਂ ਦੇ ਨਿੱਜੀ ਤਜਰਬਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ‘ਤੇ ਯਾਤਰਾ ਤੋਂ ਬਾਅਦ ਦਿਖਾਈ ਦੇ ਰਹੀ ਖ਼ੁਸ਼ੀ ਅਤੇ ਸੰਤੁਸ਼ਟੀ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਤੇ ਉਨ੍ਹਾਂ ਨੂੰ ਖ਼ੁਸ਼ੀਆਂ ਦੇ ਮੌਕੇ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਬਜ਼ੁਰਗ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੇ ਮਾਣ-ਸਤਿਕਾਰ, ਭਲਾਈ ਅਤੇ ਉਨ੍ਹਾਂ ਦੀਆਂ ਖ਼ੁਸ਼ੀਆਂ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ, ਸਰਪੰਚ ਮਨਜਿੰਦਰ ਸਿੰਘ, ਸਰਪੰਚ ਜਗਤਾਰ ਸਿੰਘ ਕੂੰਨਰ ਤੋਂ ਇਲਾਵਾ ਪਾਰਟੀ ਦੇ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਪੀ.ਆਈ. ਜ਼ਿਲ੍ਹਾ ਮੋਗਾ ਕੌਂਸਲ ਦੀ ਮੀਟਿੰਗ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਅਨਮੋਲ ਵੈਲਫੇਅਰ ਕਲੱਬ ਵਲੋਂ ਭਾਜਪਾ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਸਨਮਾਨਿਤ ਜ਼ਿਲ੍ਹਾ ਪੱਧਰੀ ਟੈਕਫੇਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।