22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੀ.ਪੀ.ਆਈ. ਜ਼ਿਲ੍ਹਾ ਮੋਗਾ ਕੌਂਸਲ ਦੀ ਮੀਟਿੰਗ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ.

ਮੋਗਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਜ਼ਿਲ੍ਹਾ ਮੋਗਾ ਦੀ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ ਕੁਲਦੀਪ ਸਿੰਘ ਭੋਲਾ ਤੇ ਹਾਜ਼ਰ ਮੈਂਬਰ। ਤਸਵੀਰ : ਹਰਜੀਤ ਸਿੰਘ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਜ਼ਿਲ੍ਹਾ ਮੋਗਾ ਦੀ ਕੌਂਸਲ ਦੀ ਮੀਟਿੰਗ ਅੱਜ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਦੇ ਸਤੀਸ਼ ਲੂੰਬਾ ਹਾਲ ਵਿਚ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਕੀਤੀ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਵਲੋਂ ਉੱਘੇ ਆਗੂ ਕਾਮਰੇਡ ਦਰਸ਼ਨ ਸਿੰਘ ਮਿਸ਼ਰੀ ਵਾਲਾ ਦੀ ਮੌਤ ਦੀ ਜਾਣਕਾਰੀ ਉਪਰੰਤ ਸਮੁੱਚੀ ਕੌਂਸਲ ਵਲੋਂ ਇਕ ਮਿੰਟ ਦਾ ਮੌਨ ਧਾਰ ਕੇ ਕਾਮਰੇਡ ਦਰਸ਼ਨ ਸਿੰਘ ਮਿਸ਼ਰੀ ਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਸ਼ੁਰੂ ਕਰਦਿਆਂ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ ਨੇ ਵੱਖ-ਵੱਖ ਏਜੰਡੇ ਪਾਰਟੀ ਕੌਂਸਲ ਦੇ ਸਾਹਮਣੇ ਪੇਸ਼ ਕੀਤੇ। ਇਸ ਮੀਟਿੰਗ ਵਿਚ ਪਾਰਟੀ ਦੇ ਸੂਬਾ ਕੌਂਸਲ ਮੈਂਬਰ ਕਾਮਰੇਡ ਜਗਰੂਪ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਆਪਣੇ ਸੰਬੋਧਨ ਦੌਰਾਨ ਕਾਮਰੇਡ ਜਗਰੂਪ ਨੇ ਦੇਸ਼ ਵਿਚ ਹੋ ਰਹੀ ਵੋਟ ਚੋਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਹੋ ਰਹੇ ਹਮਲਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹੈਲਥ ਬਿੱਲ ਦੇ ਲੋਕ ਵਿਰੋਧੀ ਪੱਖਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰਾਂ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਨਿੱਜੀਕਰਨ ਕਰ ਕੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਰਹੀਆਂ ਹਨ। ਕੌਮਾਂਤਰੀ ਹਾਲਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਜੇ ਇਕ ਪਾਸੇ ਸਰਮਾਏਦਾਰੀ ਸਰਕਾਰਾਂ ਆਪਣੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਹਾਲਾਤ ਪੈਦਾ ਕਰ ਕੇ ਜਿਊਣਾ ਔਖਾ ਕਰ ਰਹੀਆਂ ਹਨ ਉੱਥੇ ਵੱਖ-ਵੱਖ ਦੇਸ਼ਾਂ ਵਿਚ ਵਿਦਿਆਰਥੀ, ਨੌਜਵਾਨ, ਬੇਰੁਜ਼ਗਾਰ, ਮਜ਼ਦੂਰ ਅਤੇ ਕਿਸਾਨ ਆਪਣੇ ਹੱਕਾਂ ਲਈ ਸੜਕਾਂ ‘ਤੇ ਉੱਤਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਨੈਸ਼ਨਲ ਪਾਰਟੀ ਦੇ ਸੱਦੇ ‘ਤੇ 1 ਤੋਂ 3 ਦਸੰਬਰ ਤੱਕ ਦੇਸ਼ ਵਿਆਪੀ ਸੱਤਿਆਗ੍ਰਹਿ ਤਹਿਤ ਹਜ਼ਾਰਾਂ ਕਮਿਊਨਿਸਟ ਕਾਰਕੁਨ ਗ੍ਰਿਫ਼ਤਾਰੀਆਂ ਦੇਣਗੇ। ਉਨ੍ਹਾਂ ਸਮੂਹ ਵਰਕਰਾਂ ਨੂੰ ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਲਾਮਬੰਦੀ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ। ਕਾਮਰੇਡ ਕੁਲਦੀਪ ਭੋਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਦੋਂ ਚੋਣਾਂ ਦਾ ਦੌਰ ਹੈ ਤੇ ਸਾਰੀਆਂ ਬੁਰਜ਼ੂਆ ਪਾਰਟੀਆਂ ਆਪਣੇ ਆਪਣੇ ਉਮੀਦਵਾਰ ਐਲਾਨ ਰਹੀਆਂ ਹਨ ਉੱਥੇ ਭਾਰਤੀ ਕਮਿਊਨਿਸਟ ਪਾਰਟੀ ਜੋ ਮਿਹਨਤਕਸ਼ ਲੋਕਾਂ ਦੇ ਹਿਤਾਂ ਲਈ ਲੜਨ ਵਾਲੀ ਪਾਰਟੀ ਹੈ, ਵੀ ਆਉਣ ਵਾਲੀਆਂ ਚੋਣਾਂ ਵਿਚ ਮੋਗਾ ਜ਼ਿਲ੍ਹੇ ਵਿਚ ਦੋ ਸੀਟਾਂ ‘ਤੇ ਚੋਣ ਲੜੇਗੀ। ਉਨ੍ਹਾਂ ਬੋਲਦਿਆਂ 25 ਨਵੰਬਰ ਨੂੰ ਗ਼ਦਰੀ ਬਾਬਾ ਬਚਨ ਸਿੰਘ ਘੋਲੀਆ ਦੀ ਬਰਸੀ ਵਿਚ ਪਾਰਟੀ ਵਰਕਰਾਂ ਨੂੰ ਵੱਡੀ ਪੱਧਰ ‘ਤੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਅੰਤ ਵਿਚ ਕਾਮਰੇਡ ਜਗਜੀਤ ਸਿੰਘ ਨਿਹਾਲ ਵਾਲਾ ਨੇ ਮੀਟਿੰਗ ਵਿਚ ਪਹੁੰਚੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਮੋਗਾ ਦੀ ਇਕਾਈ 1 ਤੋਂ 3 ਦਸੰਬਰ ਤੱਕ ਹੋਣ ਵਾਲੇ ਜੇਲ੍ਹ ਭਰੋ ਅੰਦੋਲਨ ਵਿਚ ਵੱਧ-ਚੜ੍ਹ ਕੇ ਹਿੱਸਾ ਲਵੇਗੀ। ਮੀਟਿੰਗ ਵਿਚ ਸੁਖਜਿੰਦਰ ਮਹੇਸ਼ਰੀ, ਜਗਦੀਸ਼ ਸਿੰਘ ਚਾਹਲ, ਡਾਕਟਰ ਇੰਦਰਵੀਰ ਗਿੱਲ, ਬਲਵਿੰਦਰ ਸਿੰਘ ਬੁੱਧ ਸਿੰਘ ਵਾਲਾ, ਕਾਮਰੇਡ ਗੁਰਮੀਤ ਸਿੰਘ ਵਾਂਦਰ, ਸਵਰਾਜ ਸਿੰਘ ਢੁੱਡੀਕੇ, ਗੁਰਦਿੱਤ ਸਿੰਘ ਦੀਨਾ, ਸਵਰਨ ਸਿੰਘ ਖੋਸਾ, ਇਕਬਾਲ ਸਿੰਘ ਤਖਾਣਵੱਧ, ਮਹਿੰਦਰ ਸਿੰਘ ਧੂੜਕੋਟ, ਸਤਵੰਤ ਸਿੰਘ ਖੋਟੇ, ਕਾਮਰੇਡ ਗੁਰਮੇਲ ਸਿੰਘ ਨਾਹਰ, ਇੰਦਰਜੀਤ ਸਿੰਘ ਦੀਨਾ ਅਤੇ ਜਸਪ੍ਰੀਤ ਕੌਰ ਬੱਧਨੀ ਹਾਜ਼ਰ ਸਨ।
ਪਿਛਲੀ ਖ਼ਬਰ ਸਹੋਦਿਆ ਖੇਡਾਂ ’ਚ ਸਪਰਿੰਗ ਡਿਊ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ 7 ਸੋਨ, 9 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਬਜ਼ੁਰਗ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।