22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ ਨਗਰ ਕੀਰਤਨ ਭਲਕੇ-ਬਲਜੀਤ ਸਿੰਘ ਵਿਕੀ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਪ੍ਰਧਾਨ ਭੁੱਲਰ, ਡੱਲਾ, ਗਿੱਲ ਨੇ ਦਿੱਤੀ ਵਧਾਈ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਬਲਜੀਤ ਸਿੰਘ ਵਿਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਹੋਈ| ਮੀਟਿੰਗ ਦੀ ਕਾਰਵਾਈ ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ ਨੇ ਕੀਤਾ| ਜਿਸ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੀਤੀਆਂ ਜਾ ਰਹੀਆਂ ਰਹੀਆਂ ਪ੍ਰਭਾਤ ਫੇਰੀਆਂ ਨੂੰ ਮੋਗਾ ਸ਼ਹਿਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੇ ਭਰਪੂਰ ਹੁੰਗਾਰੇ ਨਾਲ ਪ੍ਰਭਾਤ ਫੇਰੀਆਂ ਦੀ ਸੰਪੂਰਨਤਾ ਉਪਰੰਤ ਗੁਰੂ ਨਾਨਕ ਨਗਰ ਕੀਰਤਨ 23 ਨਵੰਬਰ (ਭਲਕੇ) ਦਿਨ ਸੋਮਵਾਰ ਸਵੇਰੇ 10 ਵਜੇ ਗੁਰਦੁਆਰਾ ਕਲਗੀਧਰ ਸਾਹਿਬ ਦੱਤ ਰੋਡ ਮੋਗਾ ਤੋਂ ਆਰੰਭ ਕਰਨ ਦੇ ਪ੍ਰੋਗਰਾਮ ਉਲੀਕੇ ਗਏ| ਇਨ੍ਹਾਂ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਗੁਰੂ ਨਾਨਕ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਚੱਲ ਕੇ ਜੀ. ਟੀ.

ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਬਲਜੀਤ ਸਿੰਘ ਵਿਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਹੋਈ| ਮੀਟਿੰਗ ਦੀ ਕਾਰਵਾਈ ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ ਨੇ ਕੀਤਾ| ਜਿਸ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੀਤੀਆਂ ਜਾ ਰਹੀਆਂ ਰਹੀਆਂ ਪ੍ਰਭਾਤ ਫੇਰੀਆਂ ਨੂੰ ਮੋਗਾ ਸ਼ਹਿਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੇ ਭਰਪੂਰ ਹੁੰਗਾਰੇ ਨਾਲ ਪ੍ਰਭਾਤ ਫੇਰੀਆਂ ਦੀ ਸੰਪੂਰਨਤਾ ਉਪਰੰਤ ਗੁਰੂ ਨਾਨਕ ਨਗਰ ਕੀਰਤਨ 23 ਨਵੰਬਰ (ਭਲਕੇ) ਦਿਨ ਸੋਮਵਾਰ ਸਵੇਰੇ 10 ਵਜੇ ਗੁਰਦੁਆਰਾ ਕਲਗੀਧਰ ਸਾਹਿਬ ਦੱਤ ਰੋਡ ਮੋਗਾ ਤੋਂ ਆਰੰਭ ਕਰਨ ਦੇ ਪ੍ਰੋਗਰਾਮ ਉਲੀਕੇ ਗਏ| ਇਨ੍ਹਾਂ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਗੁਰੂ ਨਾਨਕ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਚੱਲ ਕੇ ਜੀ.ਟੀ. ਰੋਡ, ਬੱਸ ਸਟੈਂਡ ਮੇਨ ਚੌਕ ਤੋਂ ਪੁਰਾਣੀ ਕਚਹਿਰੀ ਰੋਡ, ਮੈਜਿਸਟਿਕ ਚੌਂਕ, ਡਾਕਟਰ ਸ਼ਾਮ ਲਾਲ ਚੌਕ , ਪ੍ਰਤਾਪ ਰੋਡ ਚੌਕ, ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਚੌਕ ਸ਼ੇਖਾਂ ਰਾਹੀਂ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਕੋਲੋਂ ਲੰਘਦੇ ਹੋਏ ਗੁਰਦੁਆਰਾ ਦਸਮੇਸ਼ ਪ੍ਰਕਾਸ਼ ਤੋਂ ਗੁਰਦੁਆਰਾ ਬਾਬਾ ਹਿੰਮਤ ਸਿੰਘ ਤੋਂ ਗੁਰਦੁਆਰਾ ਅਕਾਲਸਰ ਚੌਕ ਪਾਰ ਕਰਦੇ ਹੋਏ ਪੁਰਾਣਾ ਰਤਨ ਸਿਨੇਮਾ ਲੰਘ ਕੇ ਗੁਰਦੁਆਰਾ ਸਰਦਾਰ ਨਗਰ ਦੇ ਅੱਗੋਂ ਲੰਘ ਕੇ ਰੇਲਵੇ ਫਾਟਕ ਪਾਰ ਕਰਦੇ ਹੋਏ ਈਸ਼ਵਰ ਚੌਕ ਤੋਂ ਕਬਾੜੀਆ ਬਾਜ਼ਾਰ ਰਾਹੀਂ ਸਮਾਪਤੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਹੋਵੇਗੀ ਹੋਵੇਗੀ| ਇਸ ਮੌਕੇ ਸਰਬਜੀਤ ਸਿੰਘ ਐਡਵੋਕੇਟ, ਸਤਨਾਮ ਸਿੰਘ ਬੀ.ਏ., ਬਲਵਿੰਦਰ ਸਿੰਘ ਦੌਲਤਪੁਰਾ, ਅਮਰੀਕ ਸਿੰਘ ਬਾਰਦਾਨੇ ਵਾਲੇ, ਹਰਵਿੰਦਰ ਸਿੰਘ ਮਘੇੜਾ, ਜਗਸੀਰ ਸਿੰਘ ਮਾਨ, ਸਵਰਨ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਦਰਸ਼ਨ ਸਿੰਘ ਅਰੋੜਾ, ਕੁਲਵਿੰਦਰ ਸਿੰਘ, ਸੁਖਜੀਵਨ ਸਿੰਘ ਗਿੱਲ ਸੁੱਖਾ ਰੌਲੀ, ਸਵਰਨ ਸਿੰਘ ਕੋਕਰੀ, ਜਸਵੰਤ ਸਿੰਘ ਖਾਲਸਾ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਰਾਜਵਿੰਦਰ ਰੌਂਤਾ ਨੇ ਆਪਣੀ ਕਾਵਿ ਪੁਸਤਕ ਇੰਸਪੈਕਟਰ ਨਵਪ੍ਰੀਤ ਸਿੰਘ ਢਿੱਲੋਂ ਨੂੰ ਭੇਟ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।