22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

26 ਦੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ

ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)- ਮੋਗਾ ਵਿਖੇ 26 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਟਰੱਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਅੰਤਰਜੀਤ ਸਿੰਘ ਟਿੱਕੂ ਬਰਾੜ ਮੱਲਕੇ, ਬਲਾਕ ਪ੍ਰਧਾਨ ਗੁਰਭੇਜ ਸਿੰਘ ਬਰਾੜ ਸਰਪੰਚ ਮਾੜੀ ਮੁਸਤਫਾ, ਸੀਨੀਅਰ ਆਗੂ ਸੰਦੀਪ ਸਿੰਘ ਸੋਨੀ ਧਾਲੀਵਾਲ, ਬੇਅੰਤ ਸਿੰਘ ਪੈਂਟਾ ਸਿੱਧੂ ਸਰਪੰਚ ਥਰਾਜ, ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਸਰਪੰਚ ਸੇਖਾ ਕਲਾਂ ਨੇ ਸਾਂਝੇ ਰੂਪ ਵਿਚ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਯਾਦਗਾਰੀ ਹੋਵੇਗਾ।

ਅਜੀਤ ਡੈਸਕ 22-11-2026
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)- ਮੋਗਾ ਵਿਖੇ 26 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਟਰੱਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਅੰਤਰਜੀਤ ਸਿੰਘ ਟਿੱਕੂ ਬਰਾੜ ਮੱਲਕੇ, ਬਲਾਕ ਪ੍ਰਧਾਨ ਗੁਰਭੇਜ ਸਿੰਘ ਬਰਾੜ ਸਰਪੰਚ ਮਾੜੀ ਮੁਸਤਫਾ, ਸੀਨੀਅਰ ਆਗੂ ਸੰਦੀਪ ਸਿੰਘ ਸੋਨੀ ਧਾਲੀਵਾਲ, ਬੇਅੰਤ ਸਿੰਘ ਪੈਂਟਾ ਸਿੱਧੂ ਸਰਪੰਚ ਥਰਾਜ, ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਸਰਪੰਚ ਸੇਖਾ ਕਲਾਂ ਨੇ ਸਾਂਝੇ ਰੂਪ ਵਿਚ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਯਾਦਗਾਰੀ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪੂਰਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਦਾ ਇਹ ਸਮਾਗਮ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਸਿਆਸੀ ਪ੍ਰਚਾਰ ਦਾ ਠੋਸ ਜਵਾਬ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾ ਰਹੀ ਸੇਵਾ ਅਤੇ ਸਰਕਾਰ ਦੀਆਂ ਨੀਤੀਆਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਕਰਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਫਰੈਂਚ ਭਾਸ਼ਾ ’ਚ ਬਾਜ਼ੀ ਮਾਰੀ ਅਗਲੀ ਖ਼ਬਰ 2027 ਚੋਣਾਂ ’ਚ ਪੰਜਾਬ ਦੇ ਲੋਕ ਦੇਣਗੇ ਕਾਂਗਰਸ ਦੇ ਹੱਕ ’ਚ ਬੇਮਿਸਾਲ ਫਤਵਾ-ਜੀਤਮਹਿੰਦਰ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।