22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ

ਮਲੋਟ, 21 ਨਵੰਬਰ (ਪਾਟਿਲ)-ਡੀ. ਏ.

ਉਨ੍ਹਾਂ ਦੀ ਸ਼ਹਾਦਤ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ-ਡਾ. ਹਰਜੋਤ 22-11-2026
ਮਲੋਟ, 21 ਨਵੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਦੌੜਾਂ ਕਰਵਾਈਆਂ ਗਈਆਂ। ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਨੋਬਲ ਨੂੰ ਵਧਾਉਣ ਲਈ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਸਾਰੀਆਂ ਖੇਡ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਖੇਡਾਂ ਸਾਡੀ ਸਿਹਤ ਨੂੰ ਬਣਾਈ ਰੱਖਦੀਆਂ ਹਨ, ਕਿਉਂਕਿ ਇਕ ਸਿਹਤਮੰਦ ਮਨ ਇਕ ਸਿਹਤਮੰਦ ਸਰੀਰ ਵਿਚ ਰਹਿੰਦਾ ਹੈ। ਇਸ ਲਈ ਹਰੇਕ ਵਿਦਿਆਰਥੀ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਅਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨ ਲਈ ਸਕੂਲ ਸਮੇਂ-ਸਮੇਂ ’ਤੇ ਅਜਿਹੀਆਂ ਖੇਡ ਗਤੀਵਿਧੀਆਂ ਕਰਵਾਉਂਦਾ ਹੈ, ਜਿਸ ਨਾਲ ਸਰੀਰਕ, ਮਾਨਸਿਕ ਤੇ ਅਧਿਆਤਮਿਕ ਤੰਦਰੁਸਤੀ ਯਕੀਨੀ ਹੁੰਦੀ ਹੈ। ਸਕੂਲ ਦੇ ਖੇਡ ਵਿਭਾਗ ਦੇ ਮੁਖੀਆਂ, ਸੰਦੀਪ ਕੰਬੋਜ, ਹਰਪ੍ਰੀਤ ਸਿੰਘ ਤੇ ਪਾਇਲ ਦੀ ਅਗਵਾਈ ਹੇਠ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਅਧਿਆਪਕਾਂ ਦੇ ਨਾਲ-ਨਾਲ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਮੌਜੂਦ ਸਨ।
ਪਿਛਲੀ ਖ਼ਬਰ ਬਾਘਾ ਪੁਰਾਣਾ ਦੇ ਵਾਰਡ ਨੰਬਰ 3 ’ਚ ਤੱਕੜੀ ਦੀ ਮੁਹਿੰਮ ਨੂੰ ਡੋਰ-ਟੂ-ਡੋਰ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਜ਼ਿਲ੍ਹੇ ਅੰਦਰ 9,35,077.03 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।