21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਨਮੋਲ ਵੈਲਫੇਅਰ ਕਲੱਬ ਵਲੋਂ ਭਾਜਪਾ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਸਨਮਾਨਿਤ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਅਨਮੋਲ ਵੈਲਫੇਅਰ ਕਲੱਬ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਲੱਬ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਧਾਰਮਿਕ ਸਮਾਗਮ ਮੇਲੇ ਮਈਆ ਦੇ ਨੂੰ ਸਫਲ ਬਣਾਉਣ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ.

ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਅਨਮੋਲ ਵੈਲਫੇਅਰ ਕਲੱਬ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਲੱਬ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਧਾਰਮਿਕ ਸਮਾਗਮ ਮੇਲੇ ਮਈਆ ਦੇ ਨੂੰ ਸਫਲ ਬਣਾਉਣ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ। ਕਲੱਬ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕਰ ਕੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਕਿਹਾ ਕਿ ਅਨਮੋਲ ਵੈਲਫੇਅਰ ਕਲੱਬ ਸਮੇਂ-ਸਮੇਂ ‘ਤੇ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡਾ. ਸੀਮਾਂਤ ਗਰਗ ਨੇ ਵੀ ਇਸ ਸਮਾਗਮ ’ਚ ਵਿਸ਼ੇਸ਼ ਸਹਿਯੋਗ ਦੇ ਕੇ ਆਪਣੀ ਸਮਾਜਿਕ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਅਜਿਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਕਲੱਬ ਲਈ ਮਾਣ ਵਾਲੀ ਗੱਲ ਹੈ। ਰਾਜੇਸ਼ ਅਰੋੜਾ ਨੇ ਕਿਹਾ ਕਿ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਸਮਾਗਮ ਦੀ ਸਫਲਤਾ ਸਾਂਝੇ ਯਤਨਾਂ, ਸਮਰਪਣ ਅਤੇ ਆਪਸੀ ਸਹਿਯੋਗ ਨਾਲ ਹੀ ਸੰਭਵ ਹੁੰਦੀ ਹੈ। ਇਸ ਮੌਕੇ ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਅਨਮੋਲ ਵੈਲਫੇਅਰ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਮਾਣ ਸਨਮਾਨ ਲਈ ਉਹ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਧੰਨਵਾਦੀ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ, ਖ਼ਜ਼ਾਨਚੀ ਐਡਵੋਕੇਟ ਪ੍ਰਵੀਨ ਸਚਦੇਵਾ, ਗੌਰਵ ਜਿੰਦਲ, ਕਪਿਲ ਕਪੂਰ, ਰਾਜੇਸ਼ ਧੀਮਾਨ ਕਾਕੂ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਲਗਾਤਾਰ ਵੀਜ਼ੇ ਅਗਲੀ ਖ਼ਬਰ ਮੋਗਾ ਦੀ ਸਿਆਸਤ ’ਚ ਅਹਿਮ ਸਥਾਨ ਰੱਖਣ ਵਾਲੇ ਨਵਦੀਪ ਸਿੰਘ ਸੰਘਾ ਹੁਣ ਭਾਜਪਾ ਦੇ ਹੋਏ ਕਾਂਗਰਸ, ਅਕਾਲੀ ਦਲ, ‘ਆਪ’ ’ਚ ਰਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।