23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

8 ਦਸੰਬਰ ਦੀ ਰੈਲੀ ਸੰਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ-ਸਨੀ ਗਿੱਲ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੋਗਾ ਦੀ ਧਰਤੀ ‘ਤੇ ਨਵੀਂ ਦਾਣਾ ਮੰਡੀ ’ਚ 8 ਦਸੰਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ’ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ, ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੋਗਾ ਦੀ ਧਰਤੀ ‘ਤੇ ਨਵੀਂ ਦਾਣਾ ਮੰਡੀ ’ਚ 8 ਦਸੰਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ’ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ, ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਜੋ ਹਾਲਾਤ ‘ਆਪ’ ਸਰਕਾਰ ਨੇ ਕੀਤੇ ਹਨ, ਐਨੇ ਮਾੜੇ ਹਾਲਾਤ ਤਾਂ ਲੋਕਤੰਤਰ ਦੇ ਇਤਿਹਾਸ ਵਿਚ ਕਦੇ ਵੀ ਨਹੀਂ ਹੋਏ ਅਤੇ ਅੱਜ ਕੋਈ ਵੀ ਪੰਜਾਬ ਦਾ ਵਸਨੀਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਅਤੇ ਲੋਕ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਬਲਾਕ ਮੁਕਤਸਰ-1 ਦੇ ਦੋ ਰੋਜ਼ਾ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸੰਪੰਨ ਅਗਲੀ ਖ਼ਬਰ ਕਸਬਾ ਬਰਗਾੜੀ ਦੇ ਬੀ.ਐਲ.ਓਜ਼ ਨੇ ਵੋਟਾਂ ਸੰਬੰਧੀ ਲਗਾਇਆ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।