22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਰਾਲੀ ਨੂੰ ਅੱਗ ਲਗਾਏ ਬਿਨਾਂ 2016 ਤੋਂ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਸਵੰਤ ਸਿੰਘ 16 ਏਕੜ ਰਕਬੇ ’ਚ ਖੇਤੀ ਕਰ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੁਨੇਹਾ

ਅਜੀਤਵਾਲ/ਕਿਸ਼ਨਪੁਰਾ ਕਲਾਂ, 22 ਨਵੰਬਰ (ਹਰਦੇਵ ਸਿੰਘ ਮਾਨ, ਪਰਮਿੰਦਰ ਸਿੰਘ ਗਿੱਲ)- ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਕੁਝ ਅਗਾਂਹਵਧੂ ਕਿਸਾਨ ਅਜਿਹੇ ਵੀ ਹਨ, ਜੋ ਲੰਮੇ ਸਮੇਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾ ਰਹੇ ਹਨ।

ਆਪਣੇ ਖੇਤ ਵਿਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਕੀਤੀ ਗਈ ਬਿਜਾਈ ਦਿਖਾਉਦਾਂ ਹੋਇਆ ਤੇ ਪਰਾਲੀ ਨਾਲ ਢਕੇ ਹੋਏ ਖੇਤ ਉੱਗ ਰਹੀ ਕਣਕ ਦਿਖਾਉਂਦਾ ਹੋਇਆ ਕਿਸਾਨ ਜਸਵੰਤ ਸਿੰਘ। ਤਸਵੀਰ : ਗਿੱਲ 23-11-2026
ਅਜੀਤਵਾਲ/ਕਿਸ਼ਨਪੁਰਾ ਕਲਾਂ, 22 ਨਵੰਬਰ (ਹਰਦੇਵ ਸਿੰਘ ਮਾਨ, ਪਰਮਿੰਦਰ ਸਿੰਘ ਗਿੱਲ)- ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਕੁਝ ਅਗਾਂਹਵਧੂ ਕਿਸਾਨ ਅਜਿਹੇ ਵੀ ਹਨ, ਜੋ ਲੰਮੇ ਸਮੇਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਇਨ੍ਹਾਂ ਵਿਚ ਕਿਸਾਨ ਜਸਵੰਤ ਸਿੰਘ ਕੋਕਰੀ ਕਲਾਂ ਵੀ ਸ਼ਾਮਿਲ ਹੈ, ਜੋ ਸਾਲ 2016 ਤੋਂ ਲਗਾਤਾਰ ਇਸੇ ਢੰਗ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਸਬੰਧੀ ਕਿਸਾਨ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਨੇ ਇਸ ਵਾਰ ਵੀ ਆਪਣੀ 16 ਏਕੜ ਜ਼ਮੀਨ ਵਿਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਹੈ। ਉਹ ਪਿਛਲੇ ਕਈ ਸਾਲਾਂ ਤੋਂ ਇਸ ਤਰੀਕੇ ਨਾਲ ਖੇਤੀ ਕਰ ਰਿਹਾ ਹੈ ਅਤੇ ਇਸ ਵਿਧੀ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਅਸੀਂ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਚਾਹੁੰਦੇ ਹਾਂ ਤਾਂ ਇਸ ਦੀ ਸ਼ੁਰੂਆਤ ਸਾਨੂੰ ਆਪਣੇ ਖੇਤਾਂ ਤੋਂ ਹੀ ਕਰਨੀ ਪਵੇਗੀ। ਉਸ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਣ ਵਾਲਾ ਧੂੰਆਂ ਹਵਾ ਵਿਚ ਪ੍ਰਦੂਸ਼ਣ ਵਧਾਉਂਦਾ ਹੈ। ਇਸ ਕਾਰਨ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿਚ ਜਲਨ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਵਿਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਕੀੜੇ-ਮਕੌੜੇ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਕਿਸਾਨ ਜਸਵੰਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ ਦੀ ਮਦਦ ਨਾਲ ਇਸ ਦਾ ਖੇਤ ਵਿਚ ਹੀ ਸਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਹੈਪੀ ਸੀਡਰ, ਸੁਪਰ ਸੀਡਰ ਅਤੇ ਹੋਰ ਆਧੁਨਿਕ ਮਸ਼ੀਨਾਂ ਰਾਹੀਂ ਪਰਾਲੀ ਨੂੰ ਖੇਤ ਵਿਚ ਰੱਖ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਨਾਲ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ ਅਤੇ ਸਮੇਂ ਦੇ ਨਾਲ ਇਹ ਮਿੱਟੀ ਵਿਚ ਰਲ ਕੇ ਜ਼ਮੀਨ ਦੀ ਸਿਹਤ ਸੁਧਾਰਨ ਵਿਚ ਵੀ ਸਹਾਇਕ ਬਣਦੀ ਹੈ। ਉਸ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ। ਉਸ ਨੇ ਕਿਹਾ ਕਿ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਜ਼ਰੂਰੀ ਹਨ। ਇਸ ਲਈ ਹਰ ਕਿਸਾਨ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਰਾਲੀ ਨਾ ਸਾੜਨ ਦਾ ਪ੍ਰਣ ਲੈਣਾ ਚਾਹੀਦਾ ਹੈ।
ਪਿਛਲੀ ਖ਼ਬਰ ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਉਮੰਗ 2026’ ਸ਼ਾਨੋ-ਸ਼ੌਕਤ ਨਾਲ ਕਰਵਾਇਆ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਿਖੇ ਐਨ.ਐਮ. ਐਮ.ਐਸ. ਪ੍ਰੀਖਿਆ ਸ਼ਾਂਤਮਈ ਢੰਗ ਨਾਲ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।