23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ।

ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਮੁੱਚਾ ਸਕੂਲ ਕੈਂਪਸ ਰੂਹਾਨੀ ਮਾਹੌਲ ਨਾਲ ਭਰ ਗਿਆ ਅਤੇ ਸੰਗਤ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਸੀਸ ਨਿਵਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਪਵਿੱਤਰ ਮੰਤਰਾਂ ਅਤੇ ਗੁਰੂ ਸਾਹਿਬ ਦੇ ਸਿਮਰਨ ਨਾਲ ਹੋਈ। ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ‘ਤੇ ਆਧਾਰਿਤ ਭਾਵਪੂਰਨ ਪੇਸ਼ਕਾਰੀਆਂ ਦਿੱਤੀਆਂ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਅਤੇ ਕੀਰਤਨ ਪੇਸ਼ ਕੀਤਾ ਗਿਆ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਤਬਲਾ ਵਾਦਨ ਅਤੇ ਮਧੁਰ ਸੰਗਤ ਨਾਲ ਸਮਾਗਮ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ । ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ।
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ’ਚ ਜ਼ਮੀਨੀ ਧੋਖਾਧੜੀ ਦੇ ਮਾਮਲਿਆਂ ਦੀ ਜਾਂਚ ਤੇਜ਼ ਹੋਣ ਨਾਲ ਸਿਆਸੀ ਹਲਕਿਆਂ ’ਚ ਚਰਚਾ ਤੇਜ਼ ਜਾਂਚ ਨਿਰਪੱਖ ਅਤ... ਅਗਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।