ਰਜਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਰੋਡ ‘ਤੇ ਪੁਰਾਣੀ ਚੁੰਗੀ ਨੰਬਰ-3 ਦੇ ਨੇੜੇ ਸਥਿਤ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਰੋਡ ‘ਤੇ ਪੁਰਾਣੀ ਚੁੰਗੀ ਨੰਬਰ-3 ਦੇ ਨੇੜੇ ਸਥਿਤ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸੇਵਾ, ਸਿਮਰਨ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ, ਸੰਸਕਾਰਾਂ ਅਤੇ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਪਿਆਰ, ਭਾਈਚਾਰੇ ਅਤੇ ਸੇਵਾ ਦਾ ਸੰਦੇਸ਼ ਦਿੱਤਾ ਹੈ। ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਧਾਰਮਿਕ ਯਾਤਰਾ ਦੌਰਾਨ ਬੱਚਿਆਂ ਨੇ ਸਿੱਖ ਧਰਮ ਦੀਆਂ ਪਰੰਪਰਾਵਾਂ ਅਤੇ ਸੰਸਕਾਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਮੁੱਚਾ ਮਾਹੌਲ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਭਰਪੂਰ ਰਿਹਾ।