24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਗਾ ਦੇ ਪਿੰਡ ਚੜਿੱਕ ਪੱਤੀ ਜਗੀਰ ’ਚ ਸੈਂਕੜੇ ਪਰਿਵਾਰ ‘ਆਪ’ ’ਚ ਸ਼ਾਮਿਲ-ਵਿਧਾਇਕ ਡਾ. ਅਰੋੜਾ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਚੜਿੱਕ ਦੀ ਪੱਤੀ ਜਗੀਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਸੈਂਕੜੇ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਮੂਹ ਗਰਾਮ ਪੰਚਾਇਤ ਦੇ ਮੈਂਬਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਚੜਿੱਕ ਦੀ ਪੱਤੀ ਜਗੀਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਸੈਂਕੜੇ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਮੂਹ ਗਰਾਮ ਪੰਚਾਇਤ ਦੇ ਮੈਂਬਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਨਾਲ ਮਿਲ ਕੇ ਚੱਲਣ ਦਾ ਸੰਕਲਪ ਲਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚੜਿੱਕ ਪੱਤੀ ਜਗੀਰ ਤੋਂ ਸੈਂਕੜੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਲੋਕ ਬਦਲਾਅ, ਵਿਕਾਸ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਬੀਬੀ ਜਗਦਰਸ਼ਨ ਕੌਰ ਅਗਲੀ ਖ਼ਬਰ ਆਕਸਫੋਰਡ ਦੇ ਅਧਿਆਪਕਾਂ ਨੇ ਹਾਕੀ ’ਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।