23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਗੂਆਂ ਨੇ ਦੱਸਿਆ ਕਿ ਜਦੋਂ 26 ਨਵੰਬਰ 2020 ਨੂੰ ਦਿੱਲੀ ਵੱਲ ਕਿਸਾਨ ਵਹੀਰਾਂ ਘੱਤ ਕੇ ਤੁਰੇ ਸੀ ਅਤੇ 13 ਮਹੀਨੇ ਬਾਅਦ ਮੋਦੀ ਸਰਕਾਰ ਨੂੰ ਗੋਡਿਆਂ ਪਰਨੇ ਕਰ ਕੇ ਤਿੰਨ ਕਾਲੇ ਕਾਨੂੰਨ ਰੱਦ ਕਰਾਏ ਸੀ, ਉਸ ਸਮੇਂ ਮੋਦੀ ਸਰਕਾਰ ਨੇ 9 ਦਸੰਬਰ 2021 ਨੂੰ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਾਰੀਆਂ ਫ਼ਸਲਾਂ ‘ਤੇ ਐਮ. ਐਸ.

ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਗੂਆਂ ਨੇ ਦੱਸਿਆ ਕਿ ਜਦੋਂ 26 ਨਵੰਬਰ 2020 ਨੂੰ ਦਿੱਲੀ ਵੱਲ ਕਿਸਾਨ ਵਹੀਰਾਂ ਘੱਤ ਕੇ ਤੁਰੇ ਸੀ ਅਤੇ 13 ਮਹੀਨੇ ਬਾਅਦ ਮੋਦੀ ਸਰਕਾਰ ਨੂੰ ਗੋਡਿਆਂ ਪਰਨੇ ਕਰ ਕੇ ਤਿੰਨ ਕਾਲੇ ਕਾਨੂੰਨ ਰੱਦ ਕਰਾਏ ਸੀ, ਉਸ ਸਮੇਂ ਮੋਦੀ ਸਰਕਾਰ ਨੇ 9 ਦਸੰਬਰ 2021 ਨੂੰ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ. ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇਗਾ, ਬਿਜਲੀ ਬੋਰਡਾਂ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਕੀਤੀ ਜਾਵੇਗੀ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ ਦਾ ਲਿਖਤੀ ਭਰੋਸਾ ਦਿੱਤਾ ਸੀ ਜੋ ਕਿ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਬਿਨਾਂ ਕਿਸਾਨਾਂ ਦੀ ਇਹ ਵੀ ਮੰਗ ਹੈ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਸਾਰੀਆਂ ਫ਼ਸਲਾਂ ‘ਤੇ ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਦਿੱਤੇ ਜਾਣ ਤੇ ਉਨ੍ਹਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਕੀਤੀ ਜਾਵੇ, ਲੈਂਡ ਪੁਲਿੰਗ ਪਾਲਿਸੀ ਰੱਦ ਕੀਤੀ ਜਾਵੇ। ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ 26 ਨਵੰਬਰ 2026 ਨੂੰ ਸੂਬਾ ਕਮੇਟੀ ਵਲੋਂ ਜੋ ਬਰਨਾਲਾ ਧਰਨਾ ਰੱਖਿਆ ਗਿਆ ਉਸ ਵਿਚ ਵੱਡੀ ਗਿਣਤੀ ਵਿਚ ਕਿਸਾਨ , ਨੌਜਵਾਨ ਤੇ ਭੈਣਾਂ ਸ਼ਾਮਿਲ ਹੋਣਗੀਆਂ। ਮੀਟਿੰਗ ਵਿਚ ਕਰਮਜੀਤ ਕੌਰ ਹਿੰਮਤਪੁਰਾ, ਬੂਟਾ ਸਿੰਘ ਭਾਗੀਕੇ, ਬਲੌਰ ਸਿੰਘ ਘੱਲ ਕਲਾਂ, ਗੁਰਮੀਤ ਸਿੰਘ ਕਿਸ਼ਨਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਲਖਬੀਰ ਸਿੰਘ ਚੜਿੱਕ, ਜਗਜੀਤ ਸਿੰਘ ਕੋਕਰੀ ਕਲਾਂ, ਜਗਦੇਵ ਸਿੰਘ ਸਿੰਘਾਂਵਾਲਾ, ਜਸਵਿੰਦਰ ਸਿੰਘ ਘੱਲ ਕਲਾਂ, ਜਗਜੀਤ ਸਿੰਘ ਬੱਧਨੀ ਕਲਾਂ, ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਜੰਗੀਰ ਸਿੰਘ ਹਿੰਮਤਪੁਰਾ, ਗੁਰਚਰਨ ਸਿੰਘ ਰਾਮਾ, ਬਲਜੀਤ ਸਿੰਘ ਸੁਖਾਨੰਦ, ਭਾਨ ਸਿੰਘ ਸੁਖਾਨੰਦ ਅਤੇ ਸੁਖਜੀਤ ਸਿੰਘ ਲੰਢੇਕੇ ਆਦਿ ਸ਼ਾਮਿਲ ਹੋਏ।
ਪਿਛਲੀ ਖ਼ਬਰ ਸਿੱਖਿਆ ਦੇ ਨਾਲ ਸਾਹਿਤਕ ਖੇਤਰ ’ਚ ਵੀ ਵਿਲੱਖਣ ਪਛਾਣ ਬਣਾ ਰਹੇ ਪ੍ਰਿੰਸੀਪਲ ਡਾ. ਮਨਜੀਤ ਕੌਰ ਪ੍ਰਿੰਸੀਪਲ ਤੇ ਲੇਖਕਾ ਡਾ.... ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਸ. ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।