24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਸਕੂਲ ਸੁਖਾਨੰਦ ਵਿਖੇ ਪ੍ਰਕਾਸ਼ ਪੁਰਬ ’ਤੇ ਸਮਾਗਮ

ਠੱਠੀ ਭਾਈ, 24 ਨਵੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕਰਵਾਏ ਗਏ।

ਅਜੀਤ ਡੈਸਕ 25-11-2026
ਠੱਠੀ ਭਾਈ, 24 ਨਵੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਸਮੂਹ ਵਿਦਿਆਰਥਣਾਂ ਅਤੇ ਸਕੂਲ ਦੇ ਸਟਾਫ ਨੇ ਬੜੀ ਸ਼ਰਧਾ ਭਾਵਨਾ ਨਾਲ ਗੁਰਬਾਣੀ ਦਾ ਸਰਵਣ ਕੀਤਾ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਆਪਣੇ ਵਿਚਾਰ ਪੇਸ਼ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਅੰਦਰ ਧਾਰਮਿਕ ਚੇਤਨਾ, ਨੈਤਿਕ ਕਦਰਾਂ-ਕੀਮਤਾਂ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਪ੍ਰਤੀ ਸ਼ਰਧਾ ਪੈਦਾ ਕਰਨਾ ਸੀ। ਡੇਰਾ ਭੋਰਾ ਵਾਲੇ ਦੀ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਸਿੱਧੂ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਦਿਆ ਸਿੰਘ, ਜੱਸਾ ਸਿੰਘ ਬਰਾੜ, ਅਜਮੇਰ ਸਿੰਘ, ਪ੍ਰਿੰਸੀਪਲ ਇੰਦਰਵੀਰ ਕੌਰ ਅਤੇ ਸਮੂਹ ਸਟਾਫ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਵਿਸ਼ਵਕਰਮਾ ਭਵਨ ਵਿਖੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ ਧਾਰਮਿਕ ਸਮਾਗਮ ਅਗਲੀ ਖ਼ਬਰ ਆਪ’ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।