26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀਆਂ ਦੀਆਂ ਲੀਹਾਂ ’ਤੇ ਤੋਰੇਗਾ-ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂਆਂ ਵਲੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਸੁਣਦਿਆਂ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਮੁੜ ਕੀਤੇ ਗਏ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਹਾਲ ਸਿੰਘ ਵਾਲਾ ਵਿਖੇ ਭਾਜਪਾ ਆਗੂ ਪਵਨ ਕੁਮਾਰ ਬੰਟੀ ਦੀ ਦੁਕਾਨ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਲੱਡੂ ਵੰਡਣ ਮੌਕੇ ਕੀਤਾ| ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਨੂੰ ਪੂਰਾ ਕਰਨ ਲਈ ਅਕਾਲੀ ਭਾਜਪਾ ਗੱਠਜੋੜ ਸਮੇਂ ਦੀ ਬਹੁਤ ਲੋੜ ਸੀ ਜਿਸ ਨੂੰ ਧਿਆਨ ਰੱਖਦਿਆਂ ਦੋਨੋਂ ਹੀ ਪਾਰਟੀਆਂ ਦੇ ਕੌਮੀ ਆਗੂ ਵਲੋਂ ਲਿਆ ਗਿਆ ਫੈਸਲਾ ਬਹੁਤ ਸ਼ਲਾਘਾਯੋਗ ਕਦਮ ਹੈ| ਇਸ ਮੌਕੇ ਭਾਜਪਾ ਆਗੂ ਪਵਨ ਗੋਇਲ ਬੰਟੀ, ਨਰੇਸ਼ ਕੁਮਾਰ ਬੂਰਾ , ਮੁਖਤਿਆਰ ਸਿੰਘ ਸੰਧੂ (ਰਿਟਾ. ਐਸ.

ਅਜੀਤ ਡੈਸਕ 26-11-2026
ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂਆਂ ਵਲੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਸੁਣਦਿਆਂ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਮੁੜ ਕੀਤੇ ਗਏ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਹਾਲ ਸਿੰਘ ਵਾਲਾ ਵਿਖੇ ਭਾਜਪਾ ਆਗੂ ਪਵਨ ਕੁਮਾਰ ਬੰਟੀ ਦੀ ਦੁਕਾਨ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਲੱਡੂ ਵੰਡਣ ਮੌਕੇ ਕੀਤਾ| ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਨੂੰ ਪੂਰਾ ਕਰਨ ਲਈ ਅਕਾਲੀ ਭਾਜਪਾ ਗੱਠਜੋੜ ਸਮੇਂ ਦੀ ਬਹੁਤ ਲੋੜ ਸੀ ਜਿਸ ਨੂੰ ਧਿਆਨ ਰੱਖਦਿਆਂ ਦੋਨੋਂ ਹੀ ਪਾਰਟੀਆਂ ਦੇ ਕੌਮੀ ਆਗੂ ਵਲੋਂ ਲਿਆ ਗਿਆ ਫੈਸਲਾ ਬਹੁਤ ਸ਼ਲਾਘਾਯੋਗ ਕਦਮ ਹੈ| ਇਸ ਮੌਕੇ ਭਾਜਪਾ ਆਗੂ ਪਵਨ ਗੋਇਲ ਬੰਟੀ, ਨਰੇਸ਼ ਕੁਮਾਰ ਬੂਰਾ , ਮੁਖਤਿਆਰ ਸਿੰਘ ਸੰਧੂ (ਰਿਟਾ. ਐਸ.ਪੀ.), ਐਡਵੋਕੇਟ ਤਰਨਜੀਤ ਸਿੰਘ ਕਲਿਆਣ, ਐਡਵੋਕੇਟ ਬਲਜਿੰਦਰ ਬਾਂਸਲ, ਬਲਜੀਤ ਸ਼ਰਮਾ, ਰਾਮ ਲਾਲ, ਪਵਨ ਗਰਗ, ਸੌਰਭ ਗੋਇਲ, ਮੋਨੂ ਜੈਨ, ਕੇ.ਸੀ. ਬਜਰੰਗ ਕਲਾਥ ਹਾਊਸ, ਬਲਵੀਰ ਸਿੰਘ ਹੈਪੀ ਢੇਸੀ, ਵਿਨੋਦ ਸ਼ਰਮਾ, ਸੁਖਵਿੰਦਰ ਸਿੰਘ ਮਧੇਕੇ, ਹਰਮਨ ਸਿੰਘ, ਗਗਨ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਸੁਖਚੈਨ ਸਿੰਘ, ਨਿਰਮਲ ਸਿੰਘ, ਵਿਕਰਮ ਸਿੰਘ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋ. ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਲਹਿਰ ਹੈ ਭਾਜਪਾ-ਅਕਾਲੀ ਦਲ ਗੱਠਜੋੜ- ਸਮਾਧ ਭਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।