26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋ. ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਵਿਸ਼ੇਸ਼ ਮੀਟਿੰਗ ਲੈਕਚਰਾਰ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੈਨਾਨੀ ਭਵਨ ਮੋਗਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਦੌਧਰ ਨੇ ਵਧੀਆ ਢੰਗ ਨਾਲ ਨਿਭਾਈ।

ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਵਿਸ਼ੇਸ਼ ਮੀਟਿੰਗ ਲੈਕਚਰਾਰ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੈਨਾਨੀ ਭਵਨ ਮੋਗਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਦੌਧਰ ਨੇ ਵਧੀਆ ਢੰਗ ਨਾਲ ਨਿਭਾਈ। ਸੁਖਮੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਾਲ ਦਾ ਪੈਨਸ਼ਨਰ ਦਿਵਸ 19 ਦਸੰਬਰ 2026 ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਦੇ ਹਾਲ ਵਿਚ ਧੂਮਧਾਮ ਨਾਲ ਮਨਾਇਆ ਜਾਵੇਗਾ, ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਪ੍ਰੇਮ ਕੁਮਾਰ, ਇੰਦਰਜੀਤ ਸਿੰਘ, ਸ਼ਮਸ਼ੇਰ ਸਿੰਘ, ਦਿਵਾਨ, ਜਰਜੀਤ ਸਿੰਘ, ਬਲੌਰ ਸਿੰਘ, ਜੀਵਨ ਸਿੰਘ, ਨਾਇਬ ਸਿੰਘ, ਬਲਵਿੰਦਰ ਸਿੰਘ ਗਿੱਲ (ਕਨਵੀਨਰ), ਚਮਕੌਰ ਸਿੰਘ ਸਰਾਂ, ਮੇਹਰ ਸਿੰਘ, ਭੁਪਿੰਦਰ ਸਿੰਘ, ਗਿਆਨ ਸਿੰਘ, ਸੁਖਚੈਨ ਸਿੰਘ, ਅਮਰ ਸਿੰਘ ਰਣੀਆਂ, ਮਨਜੀਤ ਸਿੰਘ, ਦਰਸ਼ਨ ਸਿੰਘ ਤੇ ਆਧਾਰਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਪੈਨਸ਼ਨਰਜ਼ ਦਿਵਸ ’ਤੇ ਨੱਬੇ ਤੇ ਅੱਸੀ ਸਾਲ ਦੀ ਸ਼ਾਨਦਾਰ ਉਮਰ ਬਤੀਤ ਕਰ ਚੁੱਕੇ ਪੈਨਸ਼ਨਰਾਂ ਅਤੇ ਸੱਤਰ ਸਾਲ ਦੀ ਉਮਰ ਪੂਰੀ ਕਰ ਚੁੱਕੇ ਅਪੰਗ ਪੈਨਸ਼ਨਰਾਂ ਲਈ ਲੰਮੀ ਜ਼ਿੰਦਗੀ ਦੀ ਕਾਮਨਾ ਕਰਦਿਆਂ ਸਭਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਭਜਨ ਸਿੰਘ ਗਿੱਲ ਸੂਬਾ ਪ੍ਰਧਾਨ ਨੇ ਦੱਸਿਆ ਕਿ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦੇ ਅਗਲੇ ਪੜਾਅ ਵਜੋਂ ਜ਼ਿਲ੍ਹਾ ਮੋਗਾ ਦੇ ਸਾਰੇ ਐਮ.ਐਲ.ਏਜ ਦੇ ਘਰਾਂ ਵੱਲ ਮਾਰਚ ਕਰਕੇ ਅਰਥੀਆਂ ਫੂਕੀਆਂ ਜਾਣਗੀਆਂ। ਸੁਰਿੰਦਰ ਰਾਮ ਕੁੱਸਾ ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਨਵੰਬਰ ਮਹੀਨੇ ਵਿੱਚ ਸਮੂਹ ਪੈਨਸ਼ਨਰ ਆਪਣੇ ਡਿਜੀਟਲ ਲਾਈਵ ਸਰਟੀਫਿਕੇਟ ਆਨਲਾਈਨ ਕਰਨ ਅਤੇ ਜਿੰਨਾ ਪੈਨਸ਼ਨਰਾਂ ਨੇ ਪਹਿਲਾਂ ਨਹੀਂ ਕਰਵਾਈ ਉਹ ਖਜਾਨਾ ਦਫ਼ਤਰ ਜਾਂ ਬੈਂਕਾਂ ਨਾਲ ਸੰਪਰਕ ਕਰਕੇ ਕਰਵਾ ਲੈਣ ਨਹੀਂ ਤਾਂ ਪੈਨਸ਼ਨ ਬੰਦ ਹੋ ਸਕਦੀ ਹੈ। ਮੀਟਿੰਗ ਵਿਚ ਸੁਖਦੇਵ ਸਿੰਘ, ਕੇਹਰ ਸਿੰਘ ਕਿਸ਼ਨਪੁਰਾ, ਗੁਰਦੀਪ ਸਿੰਘ, ਲੈਕ. ਪ੍ਰੀਤਮ ਸਿੰਘ ਮਹਿਣਾ, ਦਰਸ਼ਨ ਸਿੰਘ ਮੱਲ੍ਹੀ, ਰਘਬੀਰ ਸਿੰਘ ਲੰਗੇਆਣਾ, ਮਨੋਹਰ ਲਾਲ ਕਟਾਰੀਆ, ਬ੍ਰਿਜ ਲਾਲ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤਾ ਗੱਠਜੋੜ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਮਿਸਾਲ ਹੋਵੇਗਾ-ਰਾਜਵਿੰਦਰ ਸਿੰਘ ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀਆਂ ਦੀਆਂ ਲੀਹਾਂ ’ਤੇ ਤੋਰੇਗਾ-ਭਾਰਤੀ ਪੱਤੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।