26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤਾ ਗੱਠਜੋੜ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਮਿਸਾਲ ਹੋਵੇਗਾ-ਰਾਜਵਿੰਦਰ ਸਿੰਘ

ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਚ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋਨਾਂ ਹੀ ਪਾਰਟੀਆਂ ਦੇ ਗੱਠਜੋੜ ਦਾ ਕੀਤਾ ਗਿਆ ਫੈਸਲਾ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਮਿਸਾਲ ਹੋਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਲੋਂ ਦੋਨੋਂ ਹੀ ਪਾਰਟੀਆਂ ਦੇ ਗੱਠਜੋੜ ਦੀ ਖੁਸ਼ੀ ਸਾਂਝੀ ਕਰਨ ਮੌਕੇ ਲੱਡੂ ਵੰਡਣ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਭਾਜਪਾ ਆਗੂ ਮੁਖਤਿਆਰ ਸਿੰਘ ਸੰਧੂ ਨੇ ਕੀਤਾ| ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦਾ ਗੱਠਜੋੜ ਹੋ ਜਾਣ ਨਾਲ ਜਿੱਥੇ ਦੋਨੋਂ ਹੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਪੰਜਾਬ ’ਚ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਬਣਨ ਦਾ ਮੁੱਢ ਬੱਝ ਚੁੱਕਿਆ ਹੈ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਪੀ. ਏ.

ਅਜੀਤ ਡੈਸਕ 26-11-2026
ਨਿਹਾਲ ਸਿੰਘ ਵਾਲਾ, 25 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਚ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋਨਾਂ ਹੀ ਪਾਰਟੀਆਂ ਦੇ ਗੱਠਜੋੜ ਦਾ ਕੀਤਾ ਗਿਆ ਫੈਸਲਾ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਮਿਸਾਲ ਹੋਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਲੋਂ ਦੋਨੋਂ ਹੀ ਪਾਰਟੀਆਂ ਦੇ ਗੱਠਜੋੜ ਦੀ ਖੁਸ਼ੀ ਸਾਂਝੀ ਕਰਨ ਮੌਕੇ ਲੱਡੂ ਵੰਡਣ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਭਾਜਪਾ ਆਗੂ ਮੁਖਤਿਆਰ ਸਿੰਘ ਸੰਧੂ ਨੇ ਕੀਤਾ| ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦਾ ਗੱਠਜੋੜ ਹੋ ਜਾਣ ਨਾਲ ਜਿੱਥੇ ਦੋਨੋਂ ਹੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਪੰਜਾਬ ’ਚ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਬਣਨ ਦਾ ਮੁੱਢ ਬੱਝ ਚੁੱਕਿਆ ਹੈ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਪੀ.ਏ.ਸੀ. ਮੈਂਬਰ ਗੁਰਮੇਲ ਸਿੰਘ ਤਖਤੂਪੁਰਾ, ਹਲਕਾ ਆਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲਾ, ਭਾਜਪਾ ਆਗੂ ਮੁਖਤਿਆਰ ਸਿੰਘ ਸੰਧੂ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਪੀ.ਏ.ਸੀ. ਮੈਂਬਰ ਸੁਖਮੰਦਰ ਸਿੰਘ ਮੱਦੋਕੇ, ਪੀ.ਏ.ਸੀ. ਮੈਂਬਰ ਸੁਰਜੀਤ ਸਿੰਘ ਰਣਸੀਂਹ, ਹਲਕਾ ਪ੍ਰਧਾਨ (ਐਸ.ਸੀ. ਵਿੰਗ) ਜਸਵਿੰਦਰ ਸਿੰਘ ਖੋਟੇ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰੇਵਾਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਜਸਪਿੰਦਰ ਕੌਰ ਰਣੀਆਂ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਕਾਕਾ, ਪ੍ਰਦੀਪ ਸਿੰਗਲਾ, ਸਰਪੰਚ ਅਮਨਿੰਦਰ ਸਿੰਘ ਸੈਦੋਕੇ, ਜਰਨੈਲ ਸਿੰਘ ਧਾਲੀਵਾਲ, ਜਗਦੀਸ਼ ਸਿੰਘ ਦੀਸ਼ਾ, ਭਾਜਪਾ ਆਗੂ ਪਵਨ ਬੰਟੀ, ਬਲਜੀਤ ਸ਼ਰਮਾ, ਵਿਨੋਦ ਸ਼ਰਮਾ ਬਿਲਾਸਪੁਰ, ਪ੍ਰਧਾਨ ਰੇਸ਼ਮ ਸਿੰਘ ਖਾਈ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਚਰਨ ਸਿੰਘ ਧੀਰਾ ਤਖਾਣਵੱਧ, ਸੁਰਜੀਤ ਸਿੰਘ ਝੰਡੇਆਣਾ, ਪ੍ਰਧਾਨ ਬਸੰਤ ਸਿੰਘ ਦੌਧਰ, ਪ੍ਰਧਾਨ ਹਰਮੇਲ ਸਿੰਘ ਬੁੱਟਰ, ਯੂਥ ਆਗੂ ਰੁਪਿੰਦਰ ਸਿੰਘ ਬਰਾੜ, ਗੁਰਸੇਵਕ ਸਿੰਘ ਤਖਾਣਵੱਧ, ਰੁਪਿੰਦਰ ਭੁੱਚਾ, ਡਾ. ਸੁਰਜੀਤ ਸਿੰਘ ਨੰਗਲ, ਗੁਰਚਰਨ ਸਿੰਘ ਨੰਗਲ, ਜੀਤਾ ਸੈਦੋਕੇ, ਰਾਜੂ ਮੱਦੋਕੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਗੌੜਾ ਪੱਤੋ, ਪ੍ਰਧਾਨ (ਬੀ.ਸੀ. ਵਿੰਗ) ਦਲਜੀਤ ਸਿੰਘ ਹਿੰਮਤਪੁਰਾ, ਰਾਜਾ ਮਧੇਕੇ, ਪ੍ਰਿੰਸੀਪਲ ਚਰਨਜੀਤ ਸਿੰਘ ਡਾਲਾ, ਲਾਲ ਸਿੰਘ ਦੀਨਾਂ, ਗੁਰਭੇਜ ਸਿੰਘ ਦੀਨਾਂ, ਕੇਵਲ ਸਿੰਘ ਬੁਰਜ ਹਮੀਰਾ, ਜਥੇਦਾਰ ਅਮਰਜੀਤ ਸਿੰਘ, ਨੰਬਰਦਾਰ ਕਰਮ ਸਿੰਘ ਪੱਤੋ, ਪ੍ਰਭਜੋਤ ਸਿੰਘ ਰਣਸੀਂਹ, ਹਾਕਮ ਸਿੰਘ ਬਾਰੇਵਾਲਾ, ਕਾਕਾ ਸਹੋਤਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਪਾਰਟੀ ’ਚ ਆਗੂ ਤੇ ਵਰਕਰ ਹਾਜ਼ਰ ਸਨ|
ਪਿਛਲੀ ਖ਼ਬਰ ਭਾਜਪਾ-ਅਕਾਲੀ ਦਲ ਦੇ ਸਮਝੌਤੇ ਨੂੰ ਪੰਜਾਬ ਦੇ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ-ਚੇਅਰਮੈਨ ਖ਼ਾਲਸਾ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋ. ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।