26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੰਨ੍ਹੀ ਗਿੱਲ ਦੀ ਅਗਵਾਈ ’ਚ ਹਲਕਾ ਮੋਗਾ ਦੀ ਅਕਾਲੀ-ਭਾਜਪਾ ਗੱਠਜੋੜ ਲਈ ਲੱਡੂ ਵੰਡਣ ਦੀ ਰਸਮ ਨੇ ਧਾਰਿਆ ਰੈਲੀ ਦਾ ਰੂਪ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਦੀ ਅਗਵਾਈ ਵਿਚ ਅਕਾਲੀ ਭਾਜਪਾ ਦੇ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡਣ ਦਾ ਸਮਾਗਮ ਰੈਲੀ ਦਾ ਰੂਪ ਧਾਰਨ ਕਰ ਗਿਆ, ਜਦੋਂ ਅਕਾਲੀ ਦਲ ਅਤੇ ਭਾਜਪਾ ਦੇ ਦਰਜਾ ਬ ਦਰਜਾ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.

ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਦੀ ਅਗਵਾਈ ਵਿਚ ਅਕਾਲੀ ਭਾਜਪਾ ਦੇ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡਣ ਦਾ ਸਮਾਗਮ ਰੈਲੀ ਦਾ ਰੂਪ ਧਾਰਨ ਕਰ ਗਿਆ, ਜਦੋਂ ਅਕਾਲੀ ਦਲ ਅਤੇ ਭਾਜਪਾ ਦੇ ਦਰਜਾ ਬ ਦਰਜਾ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ, ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ, ਸੀਨੀਅਰ ਆਗੂ ਨਵਦੀਪ ਸਿੰਘ ਸੰਘਾ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖਤਿਆਰ ਸਿੰਘ, ਭਾਜਪਾ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਰਵਦੀਪ ਸਿੰਘ ਸੰਘਾ ਦਾਰਾਪੁਰ, ਮਾ. ਗੁਰਦੀਪ ਸਿੰਘ ਮਹੇਸਰੀ ਦੋਵੇਂ ਸਰਕਲ ਪ੍ਰਧਾਨ, ਗੁਰਦਰਸ਼ਨ ਸਿੰਘ ਢਿੱਲੋਂ ਸੰਮਤੀ ਮੈਂਬਰ, ਗੋਵਰਧਨ ਪੋਪਲੀ, ਨਰਿੰਦਰ ਸਿੰਘ ਸਹਾਰਨ, ਸੁਖਚੈਨ ਸਿੰਘ ਰਾਮੂੰਵਾਲਾ, ਯੂਥ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ, ਲੀਗਲ ਸੈੱਲ ਦੇ ਐਡਵੋਕੇਟ ਰਾਜਪਾਲ ਸ਼ਰਮਾ, ਬਾਰ ਐਸੋਸੀਏਸ਼ਨ ਮੋਗਾ ਦੇ ਸਕੱਤਰ ਐਡਵੋਕੇਟ ਪਵਨ ਕੁਮਾਰ ਸ਼ਰਮਾ, ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ, ਐਸ. ਓ. ਆਈ. ਦੇ ਜੁਆਏ ਦੀਪ ਸ਼ਰਮਾ ਆਦਿ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਇਹ ਇਕ ਰਾਜਨੀਤਕ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਹੈ ਅਤੇ ਅੱਜ ਆਪ ਸਰਕਾਰ ਦੇ ਰਾਜ ਵਿਚ ਆਪਣੇ ਪੈਰਾਂ ਤੋਂ ਲੜਖੜਾ ਰਹੇ ਪੰਜਾਬ ਨੂੰ ਜੇਕਰ ਆਪਣੇ ਪੈਰਾਂ ਸਿਰ ਖੜ੍ਹੇ ਕਰਨਾ ਹੈ ਤਾਂ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਬੇਹੱਦ ਜ਼ਰੂਰੀ ਸੀ। ਇਸ ਮੌਕੇ ਦੋਹਾਂ ਹੀ ਪਾਰਟੀਆਂ ਦੇ ਆਗੂਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਚੋਣ ਮੈਦਾਨ ਵਿਚ ਡਟਣ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਦੋਹਾਂ ਹੀ ਪਾਰਟੀਆਂ ਦੇ ਆਗੂਆਂ ਨੇ ਗੱਠਜੋੜ ਲਈ ਢੋਲ ਦੀ ਥਾਪ ’ਤੇ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕਰਦਿਆਂ ਇਕ ਦੂਸਰੇ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਇਕ ਇਤਿਹਾਸਕ ਗੱਠਜੋੜ ਹੈ ਕਿਉਂਕਿ ਮਰਹੂਮ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ 1996 ਵਿਚ ਗੱਠਜੋੜ ਦਾ ਜੋ ਬੂਟਾ ਲਗਾਇਆ ਸੀ, ਅੱਜ ਉਹੀ ਬੂਟੇ ਨੂੰ ਮੁੜ ਤੋਂ ਸਿੰਜਿਆ ਗਿਆ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੀ ਆਪ ਸਰਕਾਰ ਵਲੋਂ ਕੀਤੀ ਗਈ ਤਰਸਯੋਗ ਹਾਲਤ, ਕਰਜੇ ਦੀ ਮਾਰ, ਆਪਣੀਆਂ ਜੜ੍ਹਾਂ ਲਗਾਈ ਬੈਠਾ ਡਰੱਗ ਮਾਫੀਆ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਪੂਰੀ ਤਰ੍ਹਾਂ ਵਿਗੜੀ ਕਾਨੂੰਨ ਵਿਵਸਥਾ, ਕਿਸਾਨੀ ਮਸਲਿਆਂ, ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮਸਲਿਆਂ ਨੂੰ ਹੱਲ ਕਰਨ ਲਈ ਹੀ ਗੱਠਜੋੜ ਹੋਇਆ ਹੈ। ਉਨ੍ਹਾਂ ਇਸ ਹੋਏ ਗੱਠਜੋੜ ’ਤੇ ਜਿੱਥੇ ਹਲਕਾ ਮੋਗਾ ਵਾਸੀਆਂ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਗੱਠਜੋੜ ਦੇ ਦੋਹੇਂ ਵੱਡੇ ਛੋਟੇ ਭਰਾ ਪੰਜਾਬ ਵਿਚ ਵਿਕਾਸ ਕਾਰਜਾਂ ਲਈ ਦੂਸਰੇ ਹੋਰ ਰਾਜਾਂ ਤੋਂ ਮੋਹਰੀ ਹੋ ਕੇ ਨਿਕਲਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਸੋਨਾ ਡਰੋਲੀ ਭਾਈ, ਹਰਮਨ ਦੌਲਤਪੁਰਾ ਯੂਥ ਆਗੂ, ਬਲਕਾਰ ਸਿੰਘ ਮੰਗੇਵਾਲਾ, ਨਾਹਰ ਸਿੰਘ ਥੰਮਣ ਵਾਲਾ, ਬਲਜਿੰਦਰ ਸਿੰਘ ਥੰਮਣ ਵਾਲਾ, ਪਵਨਦੀਪ ਸਿੰਘ ਘੱਲ ਕਲਾਂ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਸਰਕਲ ਪ੍ਰਧਾਨ ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਚੜਿੱਕ, ਗੁਰਚਰਨ ਸਿੰਘ ਕਾਲੀਏਵਾਲਾ, ਹਰਜਿੰਦਰ ਸਿੰਘ ਅੰਟੂ, ਸੁਖਦੇਵ ਸਿੰਘ ਨੰਬਰਦਾਰ ਕਾਲੀਏਵਾਲਾ, ਰਾਮ ਸਿੰਘ ਸਾਲੀਣਾ, ਬੋਹੜ ਸਿੰਘ ਰੱਤੀਆਂ, ਨਵਤੇਜ ਸਿੰਘ ਬਰਾੜ, ਕਰਨਬੀਰ ਸਿੰਘ ਖੋਸਾ ਸੰਮਤੀ ਮੈਂਬਰ, ਦਿਲਬਾਗ ਸਿੰਘ ਬਿੱਟੂ, ਅਰਸ਼ਦੀਪ ਸਿੰਘ ਚੜਿੱਕ, ਗੁਰਨੈਬ ਸਿੰਘ ਸਰਪੰਚ ਜੈਤੂ ਚੜਿੱਕ, ਅਵਤਾਰ ਸਿੰਘ ਤਾਰੀ ਝੰਡੇਵਾਲਾ, ਕੁਲਵੰਤ ਸਿੰਘ ਮੱਲੀਆਂਵਾਲਾ, ਜਸਵਿੰਦਰ ਸਿੰਘ ਛਿੰਦਾ ਮੱਲੀਆਂਵਾਲਾ, ਗੁਰਚਰਨ ਸਿੰਘ ਬਿੱਟੂ ਸਿੰਘਾਂਵਾਲਾ, ਗੁਰਚਰਨ ਸਿੰਘ ਚਰਨਾ ਸਿੰਘਾਂਵਾਲਾ, ਰੇਸ਼ਮ ਸਿੰਘ ਸੱਦਾ ਸਿੰਘ ਵਾਲਾ, ਰਵੀ ਨੌਂਨਿਧ ਫਾਈਨਾਂਸ, ਬਬਲੂ ਗਿੱਲ, ਰੁਪਿੰਦਰ ਸਿੰਘ ਨਿੱਕਾ ਦੁੱਨੇਕੇ, ਦਿਲਬਾਗ ਸਿੰਘ ਰੰਧਾਵਾ, ਰਣਜੀਤ ਸਿੰਘ ਭਾਊ ਅਤੇ ਭਾਜਪਾ ਦੇ ਕੌਂਸਲਰ ਵਿਕੀ ਸਿਤਾਰਾ, ਹੇਮੰਤ ਸੂਦ, ਵਿਕਾਸ ਗਾਭਾ, ਰਜਿੰਦਰ ਕਾਲੜਾ ਕੋਟ ਈਸੇ ਖਾਂ, ਵਰੁਨ ਭੱਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀਬੀ ਨਰਿੰਦਰ ਕੌਰ ਰਣੀਆਂ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦਾ ਮੋਗਾ ਵਿਖੇ ਹੋਇਆ ਪੁਨਰ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।