26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿੰਗਜ਼ ਵੇ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਪੁਰਾ ਕਲਾਂ, 25 ਨਵੰਬਰ (ਅਮੋਲਕ ਸਿੰਘ ਕਲਸੀ)-ਕਿੰਗਜ਼ ਵੇ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 26-11-2026
ਕਿਸ਼ਨਪੁਰਾ ਕਲਾਂ, 25 ਨਵੰਬਰ (ਅਮੋਲਕ ਸਿੰਘ ਕਲਸੀ)-ਕਿੰਗਜ਼ ਵੇ ਗਲੋਬਲ ਸਕੂਲ ਕਿਸ਼ਨਪੁਰਾ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੀ ਸ਼ੁਰੂਆਤ ਪ੍ਰਭਾਤ ਫੇਰੀ ਨਾਲ ਕੀਤੀ ਗਈ| ਇਸ ਮੌਕੇ ਮੂਲ ਮੰਤਰ ਤੇ ਸ਼ਬਦ ਗਾਇਨ ਮੁਕਾਬਲਾ, ਕਵੀਸ਼ਰੀ ਅਤੇ ਕਥਾ ਵਿਚਾਰ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਵਿਚ ਪ੍ਰਮੋਟਰ ਜਸਵਿੰਦਰ ਸਿੰਘ ਸਿੱਧੂ, ਚੇਅਰਮੈਨ ਬਲਜੀਤ ਸਿੰਘ ਸਿੱਧੂ, ਐਮ.ਡੀ. ਸਿਮਰਨਜੀਤ ਸਿੰਘ ਸਿੱਧੂ, ਪ੍ਰਿੰਸੀਪਲ ਗਗਨਦੀਪ ਸਿੰਘ, ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਸਿੱਧੂ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਵਲੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ’ਤੇ ਦਰਬਾਰ ਸੰਪ੍ਰਦਾਇ ਲੋਪੋ ਨੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।