26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਨੱਥੂਵਾਲਾ ਜਦੀਦ ਵਿਖੇ 26 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜਾਰੀ

ਵਿਧਾਇਕਾਂ ਵਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ।

ਅਜੀਤ ਡੈਸਕ 26-11-2026
ਵਿਧਾਇਕਾਂ ਵਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਿਧਾਇਕ ਅਜਨਾਲਾ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਮਾਗਮ ਸਥਾਨ ‘ਤੇ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਸਬੰਧਿਤ ਟੀਮਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਬਰਿੰਦਰ ਕੁਮਾਰ ਮਧੇਕੇ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਸਮਾਗਮ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਕ ਲੱਖ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਹੋਵੇਗੀ। ਇਸ ਨੂੰ ਧਿਆਨ ਵਿਚ ਰੱਖਦਿਆਂ ਕਰੀਬ 116 ਏਕੜ ਜਗ੍ਹਾ ਵਿਚ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਲੋਕਾਂ ਦੀ ਸਹੂਲਤ ਲਈ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੈਠਣ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਦੀ ਸ਼ੁਰੂਆਤ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਵਿਚ ਹੋਰ ਮਦਦ ਮਿਲੇਗੀ।
ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ’ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਦਾ ਹੋਇਆ 273ਵਾਂ ਰਾਸ਼ਨ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।