ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।
ਅਜੀਤ ਡੈਸਕ
26-11-2026