26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਿਜਲੀ ਦੀ ਕਿੱਲਤ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ-ਦੱਲੂਵਾਲਾ

ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਦੱਲੂਵਾਲਾ ਦੇ ਅਕਾਲੀ ਆਗੂ ਅਤੇ ਸਾਬਕਾ ਪੰਚਾਇਤ ਮੈਂਬਰ ਮਨਜੀਤ ਸਿੰਘ ਨੇ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਆਪਣੇ ਰੋਜ਼ਾਨਾ ਦੇ ਅਨੇਕਾਂ ਖੇਤੀਬਾੜੀ ਕੰਮ ਕਰਨ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਜਿੱਥੇ ਕਿਸਾਨੀ ਨਾਲ ਸੰਬੰਧਿਤ ਕੰਮ ਪ੍ਰਭਾਵਿਤ ਹੋ ਰਹੇ ਹਨ ਉੱਥੇ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ।

ਅਜੀਤ ਡੈਸਕ 26-11-2026
ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਦੱਲੂਵਾਲਾ ਦੇ ਅਕਾਲੀ ਆਗੂ ਅਤੇ ਸਾਬਕਾ ਪੰਚਾਇਤ ਮੈਂਬਰ ਮਨਜੀਤ ਸਿੰਘ ਨੇ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਆਪਣੇ ਰੋਜ਼ਾਨਾ ਦੇ ਅਨੇਕਾਂ ਖੇਤੀਬਾੜੀ ਕੰਮ ਕਰਨ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਜਿੱਥੇ ਕਿਸਾਨੀ ਨਾਲ ਸੰਬੰਧਿਤ ਕੰਮ ਪ੍ਰਭਾਵਿਤ ਹੋ ਰਹੇ ਹਨ ਉੱਥੇ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਸਵੇਰੇ ਅਤੇ ਸ਼ਾਮ ਸਮੇਂ ਪਸ਼ੂਆਂ ਦੀ ਸਾਂਭ-ਸੰਭਾਲ, ਉਨ੍ਹਾਂ ਨੂੰ ਚਾਰਾ ਪਾਉਣ, ਦੁੱਧ ਚੋਣ ਅਤੇ ਦੁੱਧ ਦੀ ਸੰਭਾਲ ਵਰਗੇ ਰੋਜ਼ਾਨਾ ਦੇ ਕੰਮਾਂ ਵਿਚ ਬਿਜਲੀ ਨਾ ਹੋਣ ਕਾਰਨ ਕਾਫੀ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਨਾਲ ਜੂਝ ਰਹੇ ਹਨ ਅਤੇ ਬਿਜਲੀ ਦੀ ਨਾਕਸ ਸਪਲਾਈ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਰਹੀ ਹੈ। ਮਨਜੀਤ ਸਿੰਘ ਨੇ ਸਬੰਧਿਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬਿਜਲੀ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਹੋਣ ਤੋਂ ਬਾਅਦ 2027 ਵਿਚ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣੇਗੀ ਅਤੇ ਲੋਕਾਂ ਨੂੰ ਇਹ ਸਾਰੀਆਂ ਸਹੂਲਤਾਂ ਵੱਡੀ ਪੱਧਰ ’ਤੇ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਆਈਲਟਸ, ਪੀ.ਟੀ.ਈ. ਤੇ ਸਟੱਡੀ ਵੀਜ਼ਾ ਸੇਵਾਵਾਂ ’ਚ ਮੈਕਰੋ ਗਲੋਬਲ ਬਣੀ ਪਹਿਲੀ ਪਸੰਦ-ਡੱਲਾ ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਕਿੰਗਰਾ ਨੂੰ ਵੱਖ-ਵੱਖ ਆਗੂਆਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।