ਬਲੌਜ਼ਮਜ਼ ਕਾਨਵੈਂਟ ਸਕੂਲ ‘ਚ ਪਲੇਅ ਵੇਅ ਜਮਾਤ ਦੇ ਬੱਚਿਆਂ ਨੇ ਸਿੱਖੀਆਂ ਵੱਖ-ਵੱਖ ਆਕਾਰਾਂ ਦੀਆਂ ਸ਼ੇਪਾਂ
ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਪਲੇਅ ਵੇਅ ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਵੱਖ-ਵੱਖ ਆਕਾਰਾਂ ਦੀ ਪਹਿਚਾਣ ਕਰਨ ਸੰਬੰਧੀ ਇਕ ਦਿਲਚਸਪ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਬੱਚਿਆਂ ਨੇ ਰੰਗ-ਬਿਰੰਗੇ ਕਾਗ਼ਜ਼ਾਂ ਦੀ ਸਹਾਇਤਾ ਨਾਲ ਵੱਖ-ਵੱਖ ਆਕਾਰ ਜਿਵੇਂ ਗੋਲਾਕਾਰ, ਤਿਕੋਣ, ਵਰਗ ਅਤੇ ਆਇਤ ਆਦਿ ਬਣਾਏ ਅਤੇ ਉਨ੍ਹਾਂ ਦੀ ਪਹਿਚਾਣ ਕੀਤੀ।
ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਪਲੇਅ ਵੇਅ ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਵੱਖ-ਵੱਖ ਆਕਾਰਾਂ ਦੀ ਪਹਿਚਾਣ ਕਰਨ ਸੰਬੰਧੀ ਇਕ ਦਿਲਚਸਪ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਬੱਚਿਆਂ ਨੇ ਰੰਗ-ਬਿਰੰਗੇ ਕਾਗ਼ਜ਼ਾਂ ਦੀ ਸਹਾਇਤਾ ਨਾਲ ਵੱਖ-ਵੱਖ ਆਕਾਰ ਜਿਵੇਂ ਗੋਲਾਕਾਰ, ਤਿਕੋਣ, ਵਰਗ ਅਤੇ ਆਇਤ ਆਦਿ ਬਣਾਏ ਅਤੇ ਉਨ੍ਹਾਂ ਦੀ ਪਹਿਚਾਣ ਕੀਤੀ। ਇਸ ਗਤੀਵਿਧੀ ਰਾਹੀਂ ਬੱਚਿਆਂ ਨੇ ਖੇਡ-ਖੇਡ ਵਿਚ ਵੱਖ-ਵੱਖ ਆਕਾਰਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਨਾਲ ਉਨ੍ਹਾਂ ਦੀ ਨਿਰੀਖਣ ਸ਼ਕਤੀ, ਰਚਨਾਤਮਿਕਤਾ ਅਤੇ ਸਿੱਖਣ ਦੀ ਰੁਚੀ ਵਿਚ ਵੀ ਵਾਧਾ ਹੋਇਆ। ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਮੁਢਲੇ ਗਿਆਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵਿਹਾਰਕ ਗਤੀਵਿਧੀਆਂ ਰਾਹੀਂ ਸਿੱਖਿਆ ਦੇਣਾ ਇਕ ਪ੍ਰਭਾਵਸ਼ਾਲੀ ਤਰੀਕਾ ਹੈ।