27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਦਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ, ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਅਜੀਤਵਾਲ, 26 ਨਵੰਬਰ (ਹਰਦੇਵ ਸਿੰਘ ਮਾਨ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਠਿੰਡਾ ਵਿਖੇ ਹੋਏ ਖੇਡ ਟੂਰਨਾਮੈਂਟ ’ਚ ਵੱਡੀ ਗਿਣਤੀ ਖਿਡਾਰੀ ਤੇ ਟੀਮਾਂ ਨੇ ਹਿੱਸਾ ਲਿਆ। ਇਸੇ ਤਹਿਤ ਹੋਏ ਅੰਡਰ-17 ਹਾਕੀ ਅਤੇ ਅੰਡਰ-17 ਰੋਇੰਗ ਮੁਕਾਬਲਿਆਂ ਵਿਚ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਅਤੇ ਕਾਂਸੀ ਤਗਮੇ ਹਾਸਿਲ ਕੀਤੇ।

ਖੇਡਾਂ ਵਤਨ ਪੰਜਾਬ ਦੀਆਂ ਵਿਚ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ ਦੇ ਸੋਨੇ ਅਤੇ ਕਾਂਸੀ ਮੈਡਲ ਜਿੱਤਣ ਵਾਲੇ ਖਿਡਾਰੀਆਂ ਨਾਲ ਸਕੂਲ ਸਟਾਫ਼। ਅਜੀਤ ਤਸਵੀਰ 27-11-2026
ਅਜੀਤਵਾਲ, 26 ਨਵੰਬਰ (ਹਰਦੇਵ ਸਿੰਘ ਮਾਨ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਠਿੰਡਾ ਵਿਖੇ ਹੋਏ ਖੇਡ ਟੂਰਨਾਮੈਂਟ ’ਚ ਵੱਡੀ ਗਿਣਤੀ ਖਿਡਾਰੀ ਤੇ ਟੀਮਾਂ ਨੇ ਹਿੱਸਾ ਲਿਆ। ਇਸੇ ਤਹਿਤ ਹੋਏ ਅੰਡਰ-17 ਹਾਕੀ ਅਤੇ ਅੰਡਰ-17 ਰੋਇੰਗ ਮੁਕਾਬਲਿਆਂ ਵਿਚ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਅਤੇ ਕਾਂਸੀ ਤਗਮੇ ਹਾਸਿਲ ਕੀਤੇ। ਜਾਣਕਾਰੀ ਦਿੰਦਿਆਂ ਸਕੂਲ ਸਟਾਫ਼ ਅਤੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਵਿਦਿਆਰਥਣ ਪ੍ਰਭਜੋਤ ਕੌਰ ਸਰਾਂ ਪੁੱਤਰੀ ਗੁਰਦਿਆਲ ਸਿੰਘ ਵਾਸੀ ਢੁੱਡੀਕੇ ਨੇ ਰੋਇੰਗ ਅੰਡਰ-17 500 ਮੀਟਰ ਅਤੇ 1000 ਮੀਟਰ ਵਿਚ ਅੱਵਲ ਰਹਿੰਦਿਆਂ ਗੋਲਡ ਮੈਡਲ ਹਾਸਿਲ ਕੀਤਾ। ਇਸੇ ਤਰ੍ਹਾਂ ਜਪਸਾਹਿਬ ਸਿੰਘ ਹੇਅਰ ਸਪੁੱਤਰ ਗੁਰਪ੍ਰੀਤ ਸਿੰਘ ਵਾਸੀ ਤਖਾਣਵੱਧ ਅਤੇ ਜਗਮੀਤ ਸਿੰਘ ਸਪੁੱਤਰ ਅਮਰਜੀਤ ਸਿੰਘ ਵਾਸੀ ਢੁੱਡੀਕੇ ਨੇ ਅੰਡਰ-17500 ਅਤੇ 1000 ਮੀਟਰ ਵਿਚ ਅੱਵਲ ਰਹਿੰਦਿਆਂ ਗੋਲਡ ਮੈਡਲ ਹਾਸਿਲ ਕੀਤਾ। ਇਸੇ ਤਰ੍ਹਾਂ ਹਾਕੀ ਵਿਚ ਹਰਮਨ ਸਿੰਘ ਮੱਲ੍ਹੀ ਪੁੱਤਰ ਜਗਰਾਜ ਸਿੰਘ ਵਾਸੀ ਤਖਾਣਵੱਧ, ਹਰਜੋਤ ਸਿੰਘ ਢਿੱਲੋਂ ਪੁੱਤਰ ਕੁਲਵੰਤ ਸਿੰਘ ਵਾਸੀ ਬੁੱਟਰ ਨੇ ਆਪਣੀ ਟੀਮ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਿਲ ਕਰਕੇ ਕਾਂਸੀ ਮੈਡਲ ਜਿੱਤੇ। ਉਨ੍ਹਾਂ ਦੱਸਿਆ ਕਿ ਸਾਨੂੰ ਮਾਣ ਹੈ ਕਿ ਸਕੂਲ ਖਿਡਾਰੀ ਹਰ ਸਾਲ ਵੱਖ-ਵੱਖ ਖੇਡ ਟੂਰਨਾਮੈਂਟਾਂ ’ਚ ਉੱਚ ਪ੍ਰਦਰਸ਼ਨ ਕਰ ਰਹੇ ਹਨ ਤੇ ਸਾਨੂੰ ਆਸ ਹੈ ਕਿ ਅੱਗੇ ਵੀ ਹੋਰਨਾ ਮੁਕਾਬਲਿਆਂ ਵਿਚ ਸਕੂਲ ਖਿਡਾਰੀ ਅਤੇ ਟੀਮਾਂ ਵਧੀਆ ਪ੍ਰਦਰਸ਼ਨ ਕਰਕੇ ਸਕੂਲ, ਇਲਾਕੇ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ। ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਸਟਾਫ਼ ਅਤੇ ਬੱਚਿਆਂ ਦੇ ਨਾਲ-ਨਾਲ ਸਕੂਲ ਮੈਨੇਜਮੈਂਟ ਬੱਚਿਆਂ ਦੇ ਮਾਪਿਆਂ ਅਤੇ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੇਖੀ ਜਾ ਰਹੀ ਹੈ ਅਤੇ ਸਕੂਲ ਸਟਾਫ਼ ਅਤੇ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਮੋਗਾ ਹਲਕੇ ’ਚ ਟਿਕਟ ਨੂੰ ਲੈ ਕੇ ਕਾਂਗਰਸ ਦਾ ਕਾਟੋ ਕਲੇਸ਼ ਸਿਖ਼ਰਾਂ ’ਤੇ ਅਗਲੀ ਖ਼ਬਰ ਮੋਗਾ ਵਿਖੇ ਅਕਾਲੀ ਦਲ ਦੀ ਸੂਬਾ ਪੱਧਰੀ ਰੈਲੀ ਦੇ ਸਥਾਨ ’ਤੇ ਪੁੱਜ ਕੇ ਡਾ. ਚੀਮਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਕਿਹਾ, 8...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।