27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਾਘਾ ਪੁਰਾਣਾ ਵਿਖੇ ਵਾਰਡ ਨੰ: 9 ’ਚ ਪ੍ਰਕਾਸ਼ ਪੁਰਬ ਮਨਾਇਆ ਠੱਠੀ ਭਾਈ ਅਤੇ ਸੇਖਾ ਕਲਾਂ ਤੋਂ ਮੋਗਾ ਰੈਲੀ ਲਈ ਔਰਤਾਂ ਅਤੇ ਵਰਕਰਾਂ ਦੇ ਵੱਡੇ ਕਾਫ਼ਲੇ ਹੋਏ ਰਵਾਨਾ

ਬਾਘਾ ਪੁਰਾਣਾ, 26 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਦਰਬਾਰ ਬਾਘਾ ਪਰਾਣਾ ਦੇ ਵਾਰਡ ਨੰ: 9 ‘ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਕੁਲਦੀਪ ਸਿੰਘ ਬਰਾੜ ਬਾਘਾ ਪੁਰਾਣਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਵਾਸੀਆਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਦਿਆਂ 26 ਨਵੰਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਮੌਕੇ ਰਾਗੀ ਸਿੰਘਾਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ।

ਅਜੀਤ ਡੈਸਕ 27-11-2026
ਬਾਘਾ ਪੁਰਾਣਾ, 26 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਦਰਬਾਰ ਬਾਘਾ ਪਰਾਣਾ ਦੇ ਵਾਰਡ ਨੰ: 9 ‘ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਕੁਲਦੀਪ ਸਿੰਘ ਬਰਾੜ ਬਾਘਾ ਪੁਰਾਣਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਵਾਸੀਆਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਦਿਆਂ 26 ਨਵੰਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਮੌਕੇ ਰਾਗੀ ਸਿੰਘਾਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਸਿੱਖੀ ਦੇ ਪ੍ਰਚਾਰ ਤਹਿਤ ਪੰਜ ਤੋਂ ਚੋਂਦਾ ਸਾਲ ਦੇ ਕੇਸਧਾਰੀ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੱਚਿਆਂ ਦੀਆਂ ਮਾਵਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਦਸਤਾਰ ਬੰਨ੍ਹਣ ਲਈ ਪ੍ਰੇਰਿਤ ਕਰਨ ਤਾਂ ਜੋ ਗੁਰਸਿੱਖੀ ਵੱਲ ਮੁੜਿਆ ਜਾ ਸਕੇ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ, ਐਡਵੋਕੇਟ ਅਮਿਤ ਅਗਰਵਾਲ, ਪਵਨ ਗੁਪਤਾ, ਸੁਖਜੀਤ ਸਿੰਘ ਮਾਹਲਾ, ਛਿੰਦਰ ਸਿੰਘ ਬਰਾੜ, ਜਸਵੰਤ ਸਿੰਘ ਰਾਜਾ, ਭੁਪਿੰਦਰ ਸਿੰਘ ਫੂਲੇਵਾਲਾ, ਬਾਬਾ ਜਗਸੀਰ ਸਿੰਘ ਗ੍ਰੰਥੀ, ਗੁਰਚਰਨ ਸਿੰਘ, ਨਛੱਤਰ ਸਿੰਘ ਚੀਮਾ, ਨਾਹਰ ਸਿੰਘ, ਕੁਲਜੀਤ ਸਿੰਘ ਗਿੱਲ, ਨਿਰਵੈਰ ਸਿੰਘ, ਪਲਵਿੰਦਰ ਸਿੰਘ ਭਿੰਦਾ, ਜਸਵੀਰ ਸਿੰਘ ਕਾਲੇਕੇ, ਸੋਨੀ ਬਰਾੜ, ਮਾਸਟਰ ਕੁਲਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਸੀਰਾ ਸਿੰਘ, ਮਨਦੀਪ ਸਿੰਘ ਕੋਇਰ ਸਿੰਘ ਵਾਲਾ, ਸਵਰਨ ਸਿੰਘ ਭੁੱਲਰ ਆਦਿ ਵੱਡੀ ਗਿਣਤੀ ‘ਚ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਦੀ ਮੀਟਿੰਗ ਸਾਹੋਕੇ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਮੋਗਾ ਹਲਕੇ ’ਚ ਟਿਕਟ ਨੂੰ ਲੈ ਕੇ ਕਾਂਗਰਸ ਦਾ ਕਾਟੋ ਕਲੇਸ਼ ਸਿਖ਼ਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।