28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੂਬੇ ਦੇ ਬਿਹਤਰ ਭਵਿੱਖ ਲਈ ਲੋਕ ਅਕਾਲੀ-ਭਾਜਪਾ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ-ਬਰਜਿੰਦਰ ਸਿੰਘ ਮੱਖਣ ਬਰਾੜ ਕਿਹਾ-ਇਤਿਹਾਸ ਗਵਾਹ ਹੈ ਕਿ ਸੂਬੇ ਦੇ ਹਰ ਖੇਤਰ ’ਚ ਵਿਕਾਸ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਹੋਇਆ

ਕੋਟ ਈਸੇ ਖਾਂ, 27 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੇ ਇਤਿਹਾਸ ‘ਤੇ ਨਜ਼ਰ ਮਾਰੀ ਜਾਵੇ ਤਾਂ ਇਹ ਸਪਸ਼ਟ ਹੁੰਦਾ ਹੈ ਕਿ ਸੂਬੇ ਦੇ ਹਰ ਖੇਤਰ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਹੋਏ ਹਨ ਅਤੇ ਸੜਕਾਂ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਨੂੰ ਚੇਤੇ ਕਰਦੇ ਹੋਏ ਲੋਕ ਸੂਬੇ ਦੇ ਬਿਹਤਰ ਭਵਿੱਖ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਕਾਲੀ-ਭਾਜਪਾ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸੂਬੇ ਦੀ ਜਨਤਾ ਨੂੰ ਵੱਡੇ-ਵੱਡੇ ਵਾਅਦਿਆਂ ਦੀ ਬਜਾਏ ਅਮਲੀ ਤੌਰ ‘ਤੇ ਵਿਕਾਸ, ਰੁਜ਼ਗਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ।

ਬਰਜਿੰਦਰ ਸਿੰਘ ਮੱਖਣ ਬਰਾੜ 28-11-2026
ਕੋਟ ਈਸੇ ਖਾਂ, 27 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੇ ਇਤਿਹਾਸ ‘ਤੇ ਨਜ਼ਰ ਮਾਰੀ ਜਾਵੇ ਤਾਂ ਇਹ ਸਪਸ਼ਟ ਹੁੰਦਾ ਹੈ ਕਿ ਸੂਬੇ ਦੇ ਹਰ ਖੇਤਰ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਹੋਏ ਹਨ ਅਤੇ ਸੜਕਾਂ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਨੂੰ ਚੇਤੇ ਕਰਦੇ ਹੋਏ ਲੋਕ ਸੂਬੇ ਦੇ ਬਿਹਤਰ ਭਵਿੱਖ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਕਾਲੀ-ਭਾਜਪਾ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸੂਬੇ ਦੀ ਜਨਤਾ ਨੂੰ ਵੱਡੇ-ਵੱਡੇ ਵਾਅਦਿਆਂ ਦੀ ਬਜਾਏ ਅਮਲੀ ਤੌਰ ‘ਤੇ ਵਿਕਾਸ, ਰੁਜ਼ਗਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ। ਹਲਕਾ ਧਰਮਕੋਟ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿਚ ਉਨ੍ਹਾਂ ਦੇ ਪਿਤਾ ਸਵ: ਜਥੇਦਾਰ ਤੋਤਾ ਸਿੰਘ ਵਲੋਂ ਕਰਵਾਏ ਗਏ ਵਿਕਾਸ ਕਾਰਜ ਇਸ ਗੱਲ ਦਾ ਪ੍ਰਤੱਖ ਸਬੂਤ ਹਨ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਇਲਾਕੇ ਦੀ ਤਰੱਕੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਹਲਕੇ ਦੀ ਨੁਮਾਇੰਦਗੀ ਕਰਦਿਆਂ ਸਿੱਖਿਆ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਧਰਮਕੋਟ ਇਲਾਕੇ ਵਿਚ ਸਰਕਾਰੀ ਡਿਗਰੀ ਕਾਲਜ ਦੀ ਸਥਾਪਨਾ ਨਾਲ ਧਰਮਕੋਟ, ਕੋਟ ਈਸੇ ਖਾਂ ਅਤੇ ਆਸ-ਪਾਸ ਦੇ 200 ਤੋਂ ਵੱਧ ਪਿੰਡਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੀ ਸਹੂਲਤ ਮਿਲੀ। ਇਸੇ ਤਰ੍ਹਾਂ ਧਰਮਕੋਟ ਵਿਖੇ ਮਿੰਨੀ ਸਕੱਤਰੇਤ ਦੀ ਉਸਾਰੀ ਨਾਲ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ਵਿਚ ਜਾਣ ਦੀ ਬਜਾਏ ਇਕ ਥਾਂ ‘ਤੇ ਸਹੂਲਤਾਂ ਮਿਲਣ ਦਾ ਰਾਹ ਖੁੱਲ੍ਹਿਆ। ਮੱਖਣ ਬਰਾੜ ਨੇ ਕਿਹਾ ਕਿ ਧਰਮਕੋਟ ਵਿਖੇ ਸਰਕਾਰੀ ਹਸਪਤਾਲ ਅਤੇ ਸਿਹਤ ਸਹੂਲਤਾਂ ਦੇ ਵਿਕਾਸ, ਇਲਾਕੇ ਦੇ ਬਿਜਲੀ ਗਰਿੱਡਾਂ ਨੂੰ ਅਪਗ੍ਰੇਡ ਕਰਨ ਅਤੇ ਬਿਜਲੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਵੀ ਕੰਮ ਕੀਤੇ ਗਏ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਵਲੋਂ ਹਲਕੇ ਦੇ (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਕਿੰਗਰਾ ਦੇ ਫ਼ੁੱਲ ਅਸਥੀਆਂ ਚੁਗ ਕੇ ਧਾਰਮਿਕ ਰਸਮਾਂ ਅਨੁਸਾਰ ਅੰਗੀਠੇ ਦੀ ਕੀਤੀ ਸੰਭਾਲ ਅਗਲੀ ਖ਼ਬਰ 43ਵੀਂ ਬਰਸੀ ’ਤੇ ਭਰਵੀਂ ਰਾਜਸੀ ਕਾਨਫ਼ਰੰਸ ਗ਼ਦਰ ਲਹਿਰ, ਪੈਪਸੂ, ਮੁਜ਼ਾਰਾ ਅੱਜ ਦੇ ਅੰਦੋਲਨਾਂ ਦੀ ਵਡਮੁੱਲੀ ਵਿਰਾਸਤ-ਕਾਮਰੇਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।