28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਭਲਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਚੰਨੂਵਾਲਾ, ਗੁਰਸ਼ਰਨ ਸਿੰਘ ਰਾਊਵਾਲ, ਨਿਰਮਲ ਸਿੰਘ ਡਾਲਾ ਅਤੇ ਕਮਲਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਪਰ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸਬੰਧੀ ਇਕ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਅੱਜ ਤੱਕ ਇਸ ਸਕੀਮ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਲੋੜੀਂਦੀ ਐਸ.ਓ.ਪੀ. ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਪਣੀ ਸਾਰੀ ਉਮਰ ਸਰਕਾਰੀ ਸੇਵਾ ਵਿਚ ਲਗਾਉਣ ਦੇ ਬਾਵਜੂਦ ਸੇਵਾ-ਮੁਕਤੀ ਤੋਂ ਬਾਅਦ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਨਵੀਂ ਪੈਨਸ਼ਨ ਪ੍ਰਣਾਲੀ ਅਧੀਨ ਮੁਲਾਜ਼ਮਾਂ ਦਾ ਭਵਿੱਖ ਅਸੁਰੱਖਿਅਤ ਬਣਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਜਦੋਂ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਅਤੇ ਇਸ ਸਬੰਧੀ ਸਪਸ਼ਟ ਹਦਾਇਤਾਂ ਜਾਰੀ ਨਹੀਂ ਕਰਦੀ, ਉਦੋਂ ਤੱਕ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਸਾਂਝਾ ਮੰਚ ਵਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਖ਼ਾਸ ਕਰ ਕੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 29 ਨਵੰਬਰ ਨੂੰ ਸੁਨਾਮ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੋਸ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ।
ਪਿਛਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਹੋਣ ਨਾਲ 2027 ’ਚ ਗੱਠਜੋੜ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ਹੋਇਆ-ਅਕਾਲੀ ਆਗੂ ਅਗਲੀ ਖ਼ਬਰ ਕਿਹਾ-ਧੱਕੇਸ਼ਾਹੀਆਂ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਣੀ ਜ਼ਰੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।